Home /News /punjab /

ਸੁਖਦੇਵ ਸਿੰਘ ਢੀਂਡਸਾ ਨੇ ਬੇਅਦਬੀ ਮਾਮਲਿਆਂ `ਚ ਵਿਧਾਨ ਸਭਾ ਵਿੱਚ ਚਰਚਾ ਕਰਵਾਉਣ ਤੋਂ ਭੱਜੀ ਮਾਨ ਸਰਕਾਰ ਨੂੰ ਘੇਰਿਆ

ਸੁਖਦੇਵ ਸਿੰਘ ਢੀਂਡਸਾ ਨੇ ਬੇਅਦਬੀ ਮਾਮਲਿਆਂ `ਚ ਵਿਧਾਨ ਸਭਾ ਵਿੱਚ ਚਰਚਾ ਕਰਵਾਉਣ ਤੋਂ ਭੱਜੀ ਮਾਨ ਸਰਕਾਰ ਨੂੰ ਘੇਰਿਆ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ
 (file photo)

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ (file photo)

ਵਿਧਾਨ ਸਭਾ `ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੰਗ ਲਾਜ਼ਮੀ ਮੰਨੀ ਜਾਣੀ ਚਾਹੀਦੀ ਸੀ: ਢੀਂਡਸਾ

 • Share this:
  ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਬੇਅਦਬੀ ਮਾਮਲੇ ਵਿੱਚ ਚਰਚਾ ਕਰਵਾਏ ਜਾਣ ਦੀ ਕੀਤੀ ਗਈ ਮੰਗ ਨੂੰ ਨਾ ਮੰਨੇ ਜਾਣ `ਤੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਬੇਹੱਦ ਅਫਸੋਸ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਵਿਧਾਨ ਸਭਾ ਵਿੱਚ ਇਸ ਗੰਭੀਰ ਮੁੱਦੇ `ਤੇ ਚਰਚਾ ਕਰਨ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੰਗ ਤੇ ਚਰਚਾ ਅਤੇ ਉਨ੍ਹਾਂ ਦਾ ਪੱਖ ਸੁਣਨ ਲਈ ਵੱਖਰੇ ਤੌਰ `ਤੇ ਸਮਾਂ ਦੇਣ ਦੀ ਇਜਾਜ਼ਤ ਦੇਣੀ ਚਾਹੀਦੀ ਸੀ।

  ਸੁਖਦੇਵ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਆਪਣਾ ਪੱਖ ਪੇਸ਼ ਕਰਨ ਅਤੇ ਇਸ `ਤੇ ਵਿਸਥਾਰਪੂਰਵਕ ਚਰਚਾ ਕਰਨ ਲਈ ਵੱਖਰੇ ਤੌਰ 30 ਮਿੰਟ ਦਾ ਸਮਾਂ ਮੰਗੇ ਜਾਣ ਦਾ ਸਮਰਥਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੇ ਬੇਹੱਦ ਸੰਵੇਦਨਸ਼ੀਲ ਮਾਮਲਿਆਂ ਵਿੱਚ ਵਿਧਾਨ ਸਭਾ ਵਿੱਚ ਚਰਚਾ ਲਾਜ਼ਮੀ ਕਰਵਾਉਣੀ ਚਾਹੀਦੀ ਸੀ ਪਰ ਸਰਕਾਰ ਨੇ ਅਜਿਹਾ ਨਾ ਕਰਕੇ ਇਸ ਮਾਮਲੇ ਵਿੱਚ ਆਪਣੀ ਮਨਸ਼ਾ ਸਾਫ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਉਸ ਸਮੇਂ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ `ਤੇ ਕੋਈ ਢਕਵੇਂ ਕਦਮ ਨਹੀ ਚੁੱਕੇ ਗਏ ਸਨ।  ਸ. ਢੀਂਡਸਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਬਿਆਨ ਦਾ ਹਵਾਲਾ ਦਿੰਦਿਆਂ ਆਖਿਆ ਕਿ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕੋਲੇ ਸਬੂਤ ਹੈ,ਸਿੱਟ ਦੀ ਰਿਪੋਰਟ ਵੀ ਹੈ ਤੇ ਬੇਅਦਬੀ ਕਰਵਾਉਣ ਵਾਲਿਆਂ ਦੇ ਨਾਂ ਵੀ ਹਨ, ਕੇਜਰੀਵਾਲ ਨੇ ਕਿਹਾ ਸੀ ਕਿ ਸਿਰਫ ਚੌਵੀਂ ਘੰਟੇ ਸਜ਼ਾਵਾਂ ਦੇਣ ਨੂੰ ਲੱਗਣਗੇ ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀ ਹੋਈ ਹੈ।
  Published by:Ashish Sharma
  First published:

  Tags: AAP, Kunwar, Sukhdev singh dhindsa

  ਅਗਲੀ ਖਬਰ