• Home
  • »
  • News
  • »
  • punjab
  • »
  • SUKHDEV SINGH DHINDSA EXPRESSES DEEP SORROW OVER THE DEATH OF JATHEDAR TOTA SINGH

ਸੁਖਦੇਵ ਸਿੰਘ ਢੀਂਡਸਾ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ |

(file photo

  • Share this:
    ਚੰਡੀਗੜ੍ਹ, 21 ਮਈ 2022 : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ: ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 81 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ I ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ I
    Published by:Ashish Sharma
    First published: