ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਹੋਏ ਸਿੱਖ ਗੁਰਦੁਆਰਾ ਕਾਰਤੇ ਪਰਵਾਨ ਤੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਗੁਰਦੁਆਰਾ ਸਾਹਿਬ ਤੇ ਅੰਨੇਵਾਹ ਗੋਲੀਆਂ ਚਲਾ ਕੇ ਕਬਜ਼ਾ ਕਰਨ ਦੀ ਕਾਰਵਾਈ ਬੇਹੱਦ ਸ਼ਰਮਨਾਕ ਅਤੇ ਕਾਇਰਤਾ ਭਰੀ ਹੈ।ਸ. ਢੀਂਡਸਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਫ਼ਗਾਨਿਸਤਾਨ ਵਿੱਚ ਸਿੱਖਾਂ ਅਤੇ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਉੱਥੇ ਰਹਿ ਰਹੇ ਸਿੱਖਾਂ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਸ. ਢੀਂਡਸਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜਿੱਥੇ ਅਫ਼ਗਾਨਿਸਤਾਨ ਵਿੱਚ 70ਵਿਆਂ ਚ ਸਿੱਖਾਂ ਦੀ ਆਬਾਦੀ 5 ਲੱਖ ਦੇ ਲਗਭਗ ਸੀ, ਜਿਹੜੀ ਕੁੱਲ ਜਨਸੰਖਿਆਂ ਦਾ 4.6 ਫ਼ੀਸਦੀ ਬਣਦੀ ਸੀ। ਉਹ ਨਫ਼ਰਤੀ ਹਿੰਸਾ ਅਤੇ ਦਹਿਸ਼ਤਗਰਦੀ ਕਾਰਨ ਅੱਜ ਕੇਵਲ 250 ਸਿੱਖ ਪਰਿਵਾਰਾਂ ਦੇ ਕਰੀਬ ਰਹੇ ਗਈ ਹੈ। ਜਿਸ ਨਾਲ ਮੁਲਕ ਦੀਆਂ ਘੱਟ ਗਿਣਤੀਆਂ ਵਿੱਚ ਭੈਅ ਦਾ ਮਾਹੌਲ ਬਣਿਆ ਹੋਇਆਂ ਹੈ। ਉਹਨਾਂ ਕਿਹਾ ਕਿ ਕੱਟੜਪੰਥੀ ਗਰੁੱਪਾਂ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਸਿੱਖਾਂ ਨੂੰ ਬੰਬ ਧਮਾਕਿਆਂ ਵਿੱਚ ਮਾਰਿਆਂ ਜਾ ਰਿਹਾ ਹੈ ਅਤੇ ਉਹਨਾਂ ਤੇ ਭਾਰੀ ਤਸ਼ਦੱਦ ਢਾਹਿਆਂ ਜਾ ਰਿਹਾ ਹੈ ਅਤੇ ਗੁਰੂਧਾਮਾਂ ਨੂੰ ਵੀ ਨਿਸ਼ਾਨਾ ਬਣਿਆਂ ਜਾ ਰਿਹਾ ਹੈ । ਇਸ ਲਈ ਕੇਂਦਰ ਸਰਕਾਰ ਨੂੰ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆਂ ਦੇ ਵਿਸ਼ੇਸ਼ ਪ੍ਰਬੰਧ ਕਰਨ ਤੋਂ ਇਲਾਵਾ ਉਹਨਾਂ ਨੂੰ ਤੁਰੰਤ ਭਾਰਤ ਵਿੱਚ ਵਸਾਉਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।