ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ’ਤੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਿਆਸੀ ਹਾਲਾਤਾਂ ’ਤੇ ਵਿਚਾਰ ਚਰਚਾ ਕੀਤੀ ਗਈ।
ਉਧਰ, ਕਾਂਗਰਸ ਨੇ ਇਸ ਮੁਲਾਕਾਤ ਉਤੇ ਸਵਾਲ ਚੁੱਕੇ ਹਨ। ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ ਹੈ ਕਿ ਜਿਹੜੀ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਉਸ ਉੱਤੇ ਸਿਸਵਾ ਫ਼ਾਰਮ ਤੋਂ ਸਰਕਾਰ ਚਲਾਉਣ ਦੇ ਦੋਸ਼ ਲਾਉਂਦੀ ਸੀ, ਅੱਜ ਉਹੀ ਭਾਜਪਾ ਦੇ ਆਗੂ ਆਪਣੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਆਗੂ ਦਾ ਸਵਾਗਤ ਕਰਨ ਸਿਸਵਾਂ ਫ਼ਾਰਮ ਵਿੱਚ ਗਏ।
ਜਿਹੜੀ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਉਸ ਉੱਤੇ ਸਿਸਵਾ ਫ਼ਾਰਮ ਤੋਂ ਸਰਕਾਰ ਚਲਾਉਣ ਦੇ ਦੋਸ਼ ਲਾਉਂਦੀ ਸੀ ਅੱਜ ਉਹੀ ਭਾਜਪਾ ਦੇ ਆਗੂ ਆਪਣੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਆਗੂ ਦਾ ਸਵਾਗਤ ਕਰਨ ਸਿਸਵਾਂ ਫ਼ਾਰਮ ਵਿੱਚ ਗਏ। pic.twitter.com/Yh8LDqHH8N
— Sukhjinder Singh Randhawa (@Sukhjinder_INC) September 23, 2022
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਵਿੱਚ ਸ਼ਮੂਲੀਅਤ ਮਗਰੋਂ ਅਸ਼ਵਨੀ ਸ਼ਰਮਾ ਨਾਲ ਇਹ ਪਹਿਲੀ ਗੈਰਰਸਮੀ ਮੀਟਿੰਗ ਸੀ, ਜਿਸ ਵਿਚ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਸੁਭਾਸ਼ ਸ਼ਰਮਾ ਵੀ ਸ਼ਾਮਲ ਸਨ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁਲਾਕਾਤ ਮਗਰੋਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਤਜਰਬੇ ਦਾ ਭਾਜਪਾ ਲਾਹਾ ਲਵੇਗੀ ਅਤੇ ਅੱਜ ਅਮਰਿੰਦਰ ਸਿੰਘ ਨਾਲ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਪਾਰਟੀ ਦਫ਼ਤਰ ਆਉਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਜਲਦੀ ਅਮਰਿੰਦਰ ਸਿੰਘ ਜ਼ਿਲ੍ਹਿਆਂ ਦਾ ਦੌਰਾ ਵੀ ਕਰਨਗੇ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਨੇ 27 ਸਤੰਬਰ ਨੂੰ ਦੁਬਾਰਾ ਵਿਸ਼ੇਸ਼ ਇਜਲਾਸ ਬੁਲਾਇਆ ਹੈ ਅਤੇ ਇਸ ਲਈ ਬਹਾਨਾ ਪਰਾਲੀ ਤੇ ਬਿਜਲੀ ਦੇ ਮੁੱਦਿਆਂ ਦਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਦੋਵੇਂ ਮੁੱਦਿਆਂ ’ਤੇ ਸੈਸ਼ਨ ਵਿਚ ਚਰਚਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਸੈਸ਼ਨ ਬੁਲਾਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, J P Nadda BJP President, Punjab BJP