ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਰ ਮਾਡਰਨ ਹਥਿਆਰਾਂ ਦੀ ਗੱਲ ਦੁਹਰਾਈ ਹੈ। ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ 'ਗੁਰਦੁਆਰਿਆ ਵਿੱਚ ਗਤਕਾ ਅਡੈਕਮੀਆਂ ਦੇ ਨਾਲ-ਨਾਲ ਸ਼ੂਟਿੰਗ ਰੇਂਜ ਸਥਾਪਤ ਕੀਤੀਆਂ ਜਾਣ। ਇਹ ਟ੍ਰੇਨਿੰਗ ਲੁਕ-ਛਿਪ ਕੇ ਨਹੀਂ, ਖੁੱਲ੍ਹੇਆਮ ਦੇਵਾਂਗੇ।'
ਉਧਰ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਜਦੋਂ ਤੋਂ ਤੁਸੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣੇ ਹੋ,ਉਦੋਂ ਤੋਂ ਲੈਕੇ ਹੁਣ ਤੱਕ ਕਿੰਨੀਆਂ ਧਰਮ ਪ੍ਰਚਾਰ ਕਮੇਟੀਆਂ ਬਣਾਈਆਂ ਗਈਆਂ? ਜੋ ਕਿ ਸਾਡੇ ਧਰਮ ਦਾ ਪ੍ਰਚਾਰ ਕਰ ਸਕਣ ਅਤੇ ਉਹਨਾਂ ਨੇ ਕਿਹੜੇ ਇਲਾਕਿਆ ਚ ਧਰਮ ਪ੍ਰਚਾਰ ਕੀਤਾ? ਅਤੇ ਕਿੰਨਿਆ ਨੂੰ ਗੁਰੂ ਘਰ ਨਾਲ ਜੋੜਿਆ ਅਤੇ ਕਿੰਨਿਆ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤਪਾਨ ਕੀਤਾ?
ਇਹਨਾਂ ਸਭ ਬਾਰੇ ਦੱਸਿਆ ਜਾਵੇ ਕਿਉਂਕਿ ਆਪ ਜੀ ਦਾ ਕੰਮ ਹੈ ਗੁਰੂ ਦਾ ਸਿੱਖ ਬਣਾਉਣਾ, ਤੇ ਜਦੋਂ ਗੁਰੂ ਦਾ ਸਿੱਖ ਬਣ ਗਿਆ ਤੇ ਸਿੱਖ ਜਿਹੜਾ ਹੈ ਉਹ ਆਪਣੀ ਰੱਖਿਆ ਆਪ ਕਰ ਸਕਦਾ ਹੈ, ਕਿਉਕਿ ਜੇ ਗੁਰੂ ਸਾਹਿਬ ਨੇ ਸਿੰਘ ਸ਼ਬਦ ਲਗਾਇਆ ਹੈ ਤਾਂ ਸਿੰਘ ਦਾ ਮਤਲਬ ਸ਼ੇਰ ਹੈ ਤੇ ਸ਼ੇਰ ਨੂੰ ਕਿਸੇ ਟਰੇਨਿੰਗ ਦੀ ਲੋੜ ਨਹੀ।
@SGPCAmritsar''
ਦੱਸ ਦਈਏ ਕਿ ਜੂਨ 1984 ਘੱਲੂਘਾਰਾ ਦਿਹਾੜਾ ਅੱਜ ਇਥੇ ਸ੍ਰੀ ਅਕਾਲ ਤਖ਼ਤ ਵਿੱਚ ਸ਼ਹੀਦਾਂ ਨਮਿਤ ਅਖੰਡ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ। ਇਸ ਮੌਕੇ ਕੌਮ ਦੇ ਨਾਂ ਆਪਣੇ ਸੰਦੇਸ਼ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ, ਰਾਜਸੀ ਅਤੇ ਆਰਥਿਕ ਪੱਧਰ ’ਤੇ ਕਮਜ਼ੋਰ ਕਰਨ ਦੀਆਂ ਨੀਤੀਆਂ ਬਣਾਈਆਂ ਗਈਆਂ ਹਨ, ਜਿਸ ਦਾ ਸਿੱਟਾ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ 37 ਹੋਰ ਗੁਰਦੁਆਰਿਆਂ ’ਤੇ ਕੀਤਾ ਗਿਆ ਫ਼ੌਜੀ ਹਮਲਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਅਤੇ ਦਬਾਉਣ ਦੀਆਂ ਨੀਤੀਆਂ ਬਣਾਈਆਂ ਗਈਆਂ ਹਨ ਜੋ ਅੱਜ ਵੀ ਕੌਮ ਦੇ ਸਾਹਮਣੇ ਵੱਡੀ ਚੁਣੌਤੀ ਬਣ ਕੇ ਖੜ੍ਹੀਆਂ ਹਨ ।
ਉਨ੍ਹਾਂ ਅੱਜ ਮੁੜ ਦੁਹਰਾਇਆ ਕਿ ਗੁਰਦੁਆਰਿਆਂ ਵਿੱਚ ਗੱਤਕਾ ਅਖਾੜੇ ਸਥਾਪਤ ਕੀਤੇ ਜਾਣ, ਸ਼ੂਟਿੰਗ ਰੇਂਜ ਸਥਾਪਤ ਕੀਤੀ ਜਾਵੇ ਅਤੇ ਆਧੁਨਿਕ ਹਥਿਆਰਾਂ ਦੀ ਵੀ ਸਿਖਲਾਈ ਦਿੱਤੀ ਜਾਵੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Giani harpreet singh