Home /News /punjab /

ਸੁਖਪਾਲ ਖਹਿਰਾ ਨੇ ਚਿੱਠੀ ਲਿਖ ਕੇ ਦਿੱਤੀ ਚਿਤਾਵਨੀ, ਜਲਦ ਕਰੋ ਪੂਰੇ ਨਹੀਂ ਤਾਂ...

ਸੁਖਪਾਲ ਖਹਿਰਾ ਨੇ ਚਿੱਠੀ ਲਿਖ ਕੇ ਦਿੱਤੀ ਚਿਤਾਵਨੀ, ਜਲਦ ਕਰੋ ਪੂਰੇ ਨਹੀਂ ਤਾਂ...

ਸੁਖਪਾਲ ਖਹਿਰਾ ਨੇ ਪੀਐੱਮ ਮੋਦੀ ਨੂੰ ਕੀਤੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ

ਸੁਖਪਾਲ ਖਹਿਰਾ ਨੇ ਪੀਐੱਮ ਮੋਦੀ ਨੂੰ ਕੀਤੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ

ਸੁਖਪਾਲ ਸਿੰਘ ਖਹਿਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਦੇ ਆਧਾਰ ’ਤੇ ਘੱਟ ਤੋਂ ਘੱਟ ਸਮਰਥਨ ਮੁੱਲ ਯਕੀਨੀ ਕੀਤਾ ਜਾਵੇ ਅਤੇ ਇਸ ਦੀ ਕਾਨੂੰਨੀ ਗਰੰਟੀ ਵੀ ਦਿੱਤੀ ਜਾਵੇ। ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮਤੰਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਨੌਕਰੀ ਵੀ ਦਿੱਤੀ ਜਾਵੇ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੀ ਮੰਗ ਸਮੇਤ ਕਿਸਾਨਾਂ ਨਾਲ ਜੁੜੇ ਕਈ ਹੋਰ ਵਿਸ਼ੇ ਵੀ ਇਸ ਚਿੱਠੀ ਦੇ ਜ਼ਰੀਏ ਚੁੱਕੇ ਹਨ।

ਹੋਰ ਪੜ੍ਹੋ ...
  • Share this:

ਮੰਗਲਵਾਰ ਨੂੰ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਦੇ ਆਧਾਰ ’ਤੇ ਘੱਟ ਤੋਂ ਘੱਟ ਸਮਰਥਨ ਮੁੱਲ ਯਕੀਨੀ ਕੀਤਾ ਜਾਵੇ ਅਤੇ ਇਸ ਦੀ ਕਾਨੂੰਨੀ ਗਰੰਟੀ ਵੀ ਦਿੱਤੀ ਜਾਵੇ। ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮਤੰਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਨੌਕਰੀ ਵੀ ਦਿੱਤੀ ਜਾਵੇ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੀ ਮੰਗ ਸਮੇਤ ਕਿਸਾਨਾਂ ਨਾਲ ਜੁੜੇ ਕਈ ਹੋਰ ਵਿਸ਼ੇ ਵੀ ਇਸ ਚਿੱਠੀ ਦੇ ਜ਼ਰੀਏ ਚੁੱਕੇ ਹਨ।

ਸੁਖਪਾਲ ਸਿੰਘ ਖਹਿਰਾ ਨੇ ਖਹਿਰਾ ਨੇ ਇਸ ਬਾਬਤ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਅਤੇ ਅਣਦੇਖੀ ਦੇ ਮੱਦੇਨਜ਼ਰ ਅਖਿਲ ਭਾਰਤੀ ਕਿਸਾਨ ਵੱਲੋਂ ਆਉਣ ਵਾਲੀ 9 ਦਸੰਬਰ ਨੂੰ ਜੰਤਰ-ਮੰਤਰ ਵਿਖੇੇ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਖਹਿਰਾ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਵੱਲੋਂ ਚਲਾਏ ਗਏ ਅੰਦੋਲਨ ਨੂੰ ਖ਼ਤਮ ਹੋਏ ਤਕਰੀਬਨ 1 ਸਾਲ ਹੋ ਚੁੱਕਾ ਹੈ।ਜਦਕਿ ਕੇਂਦਰ ਸਰਕਾਰ ਨੇ ਉਸ ਸਮੇਂ ਦੇਸ਼ ਦੇ ਕਿਸਾਨਾਂ ਨੂੰ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਤ ਕਿਸਾਨਾਂ ਦੀਆਂ ਹੋਰ ਸਮੱਸਿਆਵਾਂ ਨੂੰ ਹੱਲ ਦਾ ਭਰੋਸਾ ਦਿੱਤਾ ਸੀ ਪਰ ਇਸ ਬਾਰੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਵੀ ਕਦਮ ਨਹੀਂ ਚੁੱਕਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਦੇ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨ ਆਪਣੀ ਉਪਜ ਲਈ ਐੱਮਐੱਸਪੀ ਮੁੱਲ ਦੀ ਗਰੰਟੀ ਚਾਹੁੰਦੇ ਹਨ। ਇਹ ਗਰੰਟੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ 'ਤੇ ਆਧਾਰਿਤ ਹੋਣੀ ਚਾਹੀਦੀ ਹੈ। ਜਦਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨੂੰ ਕਿਸਾਨ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਇਸ ਲਈ ਇਸ ਸਬੰਧੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਦੇਸ਼ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ। ਜੇ ਕੇਂਦਰ ਸਰਕਾਰ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਕੇ ਕਾਰਪੋਰੇਟ ਸੈਕਟਰ ਨੂੰ ਰਾਹਤ ਦੇ ਸਕਦੀ ਹੈ ਤਾਂ ਦੇਸ਼ ਦੇ ਅੰਨਦਾਤਾਵਾਂ ਨੂੰ ਵੀ ਅਜਿਹੀ ਰਾਹਤ ਦਾ ਅਧਿਕਾਰ ਹੈ। ਇਸ ਨੂੰ 2022 ’ਚ ਵਾਪਸ ਲੈਣ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਪਰ ਹੁਣ ਕੇਂਦਰ ਸਰਕਾਰ ਨੇ ਸੰਸਦ ’ਚ ਇਹ ਬਿੱਲ ਲੈ ਆਈ, ਇਸ ਨੂੰ ਵਾਪਸ ਲਿਆ ਜਾਵੇ।

Published by:Shiv Kumar
First published:

Tags: Congress, Farmer, Letter, Narendra modi, Prime Minister, Sukhpal Singh Khaira