Jagjit Dhanju
ਹਲਕਾ ਸੁਲਤਾਨਪੁਰ ਲੋਧੀ ਵਿੱਚ ਦਿਲ ਕੰਬਾਊ ਘਟਨਾ ਸਾਮਣੇ ਆਈ ਹੈ। ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪਤੀ ਨੂੰ ਆਪਣੀ ਪਤਨੀ ਉਤੇ ਸ਼ੱਕ ਸੀ ਕੀ ਉਸ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਜਾਇਜ਼ ਸਬੰਧ ਹਨ।
ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਚ ਪਤੀ ਨੇ ਆਪਣੀ ਪਤਨੀ ਮਨਜੀਤ ਕੌਰ ਦਾ ਗਲਾ ਘੁੱਟ ਕੇ ਨੂੰ ਮੌਤ ਦੇ ਘਾਟ ਉਤਾਰ ਦਿਤਾ। ਮ੍ਰਿਤਕ ਮਨਜੀਤ ਕੌਰ ਦੇ ਭਰਾ ਦੇ ਬਿਆਨਾ ਉਤੇ ਮਾਮਲਾ ਦਰਜ ਕਰ ਲਿਆ ਹੈ। ਸੁਲਤਾਨਪੁਰ ਲੋਧੀ ਦੇ ਥਾਣਾ ਮੁੱਖੀ ਹਰਜੀਤ ਸਿੰਘ ਨੇ ਦੱਸਿਆ ਕੀ ਪਿੰਡ ਸੇਚਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਨੇੜੇ ਪਿੰਡ ਭੌਰ ਦੇ ਖੇਤਾਂ ਵਿਚ ਲਾਸ਼ ਨੂੰ ਸੁੱਟ ਦਿਤਾ। ਪੁਲਿਸ ਦੇ ਕਹਿਣ ਮੁਤਾਬਿਕ ਕੁਲਵੰਤ ਸਿੰਘ ਆਪਣੀ ਪਤਨੀ ਮ੍ਰਿਤਕ ਮਨਜੀਤ ਕੌਰ ਤੇ ਨਜਾਇਜ਼ ਸਬੰਧ ਹੋਣ ਦਾ ਸ਼ੱਕ ਕਰਦਾ ਸੀ ਅਤੇ ਇਸੇ ਨੂੰ ਲੈ ਕੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿਤਾ। ਪੁਲਿਸ ਨੇ ਖੇਤਾਂ ਵਿੱਚੋ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਆਰੋਪੀ ਨੂੰ ਗ੍ਰਿਫਤਾਰ ਵੀ ਕਰ ਲਿਆਂ ਹੈ। ਪੁਲਿਸ ਵੱਲੋਂ ਅੱਗੇ ਪੁੱਛ ਪੜਤਾਲ ਜਾਰੀ ਹੈ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime against women, Murder, Punjab Police, Sultanpur Lodhi