ਲੁਧਿਆਣਾ : ਗਰਮੀ ਨੇ ਬੀਤੇ ਕਈ ਸਾਲਾਂ ਦੇ ਰਿਕਾਰਡ ਤੋਡ਼ ਦਿੱਤੇ ਨੇ ਜੇਕਰ ਬੀਤੇ ਦਿਨ ਦੀ ਗੱਲ ਕੀਤੀ ਜਾਵੇ ਤਾਂ ਟੈਂਪਰੇਚਰ 41.9 ਡਿਗਰੀ ਸੈਲਸੀਅਸ ਸੀ, ਜੋ ਇਸ ਤੋਂ ਪਹਿਲਾਂ ਕਦੇ ਵੀ ਨਹੀਂ ਹੋਇਆ। ਅਪਰੈਲ ਮਹੀਨੇ ਦੇ ਵਿਚ ਹੁਣ ਤੱਕ ਸਭ ਤੋਂ ਵੱਧ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਘੱਟੋ ਘੱਟ ਪਾਰਾ 23.2 ਡਿਗਰੀ ਰਿਹਾ ਹੈ, ਜੋ ਕਿ ਇਸ ਤੋਂ ਪਹਿਲਾਂ ਬੀਤੇ 50 ਸਾਲਾਂ ਦੇ ਅੰਦਰ ਦੂਜੀ ਵਾਰ ਹੋਇਆ ਹੈ। ਇਸ ਤੋਂ ਪਹਿਲਾਂ 1999 ਵਿੱਚ ਘੱਟੋ ਘੱਟ ਇੰਨਾ ਪਾਰਾ ਅਪ੍ਰੈਲ ਮਹੀਨੇ ਵਿਚ ਵਧਿਆ ਸੀ। ਲਗਾਤਾਰ ਪੈ ਰਹੀ ਗਰਮੀ ਦਾ ਮੁੱਖ ਕਾਰਨ ਵੈਸਟਰਨ ਡਿਸਟਰਬੈਂਸ ਨਾ ਹੋਣਾ ਮੰਨਿਆ ਜਾ ਰਿਹਾ ਹੈ। ਮਾਰਚ ਮਹੀਨੇ ਦੇ ਵਿੱਚ ਬਿਲਕੁਲ ਖੁਸ਼ਕ ਮੌਸਮ ਰਿਹਾ ਹੈ। ਮੀਂਹ ਦੀ ਇਕ ਵੀ ਬੂੰਦ ਨਾ ਪੈਣ ਕਾਰਨ ਗਰਮੀ ਲਗਾਤਾਰ ਵਧ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ ਭਵਨੀਤ ਕੌਰ ਨੇ ਦੱਸਿਆ ਕਿ ਕੱਲ੍ਹ ਮਾਝਾ ਅਤੇ ਦੋਆਬਾ ਖੇਤਰ ਵਿੱਚ ਹਲਕੀ ਬਾਰਿਸ਼ ਅਤੇ ਕਿਤੇ ਕਿਤੇ ਠੰਢੀਆਂ ਹਵਾਵਾਂ ਚੱਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਇਸ ਨਾਲ ਬਹੁਤੀਆਂ ਥਾਵਾਂ ਤੇ ਤਾਂ ਬਾਰਿਸ਼ ਨਹੀਂ ਵਧੇਗੀ ਪਰ ਲੋਕਾਂ ਨੂੰ ਥੋੜ੍ਹੀ ਬਹੁਤ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਅਤੇ ਤਾਪਮਾਨ ਵੀ ਦੋ ਤੋਂ ਤਿੰਨ ਡਿਗਰੀ ਤੱਕ ਹੇਠਾਂ ਡਿੱਗੇਗਾ। ਉਨ੍ਹਾਂ ਦੱਸਿਆ ਕਿ ਜ਼ਿਆਦਾ ਗਰਮੀ ਪੈਣ ਨਾਲ ਕਣਕ ਦੀ ਵਾਢੀ ਚੱਲ ਰਹੀ ਹੈ। ਉਸ ਦਾ ਵੀ ਨੁਕਸਾਨ ਹੋ ਰਿਹਾ ਹੈ, ਕਿਉਂਕਿ ਜ਼ਿਆਦਾ ਗਰਮੀ ਨਾਲ ਝਾੜ ਘੱਟ ਨਿਕਲਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: IMD forecast, Ludhiana, PAU, Weather