Punjab Assembly Elections: ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਹਲਕਾ ਅਬੋਹਰ ਦੇ ਪਿੰਡ ਪੰਜਕੋਸੀ ਵਿਖੇ ਆਪਣੀ ਵੋਟ ਪਾਈ।
ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਦੇ ਵੋਟਰ ਪਾੜੋ, ਰਾਜ ਕਰੋ ਦੀ ਸੋਚ ਰੱਖਣ ਵਾਲਿਆਂ ਨੂੰ ਕਰਾਰਾ ਜਵਾਬ ਦੇਣਗੇ।
#PunjabElections2022 | Congress leader Sunil Jakhar casts his vote at polling booth number 126-128 in Panjkosi, Assembly constituency Abohar, district Fazilka pic.twitter.com/3ui7xyremC
— ANI (@ANI) February 20, 2022
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ 3ਬੀ1 ਤੋਂ ਵੋਟ ਪਾਈ। ਭਗਵੰਤ ਮਾਨ ਨੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਘਰਾਂ ਤੋਂ ਬਾਹਰ ਆ ਕੇ ਵੋਟ ਪਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਮੈਂ ਵੀ ਆਪਣੀ ਵੋਟ ਪਾ ਦਿੱਤੀ ਹੈ।
ਮਾਨ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਸਮੇਤ ਹਜ਼ਾਰਾਂ ਯੋਧਿਆਂ ਨੇ ਕੁਰਾਨੀਆਂ ਦੇ ਕੇ ਸਾਨੂੰ ਵੋਟ ਕਾਰਡ ਦਵਾਇਆ ਹੈ। ਇਸ ਲਈ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੋ। ਜਿਸ ਨੂੰ ਮਰੀਜ ਵੋਟ ਪਾਓ ਪਰ ਵੋਟ ਜਰੂਰ ਪਾਓ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Punjab Assembly election 2022, Punjab congess, Punjab Election 2022, Sunil Jakhar