ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਾਅਦ ਸੁਨੀਲ ਜਾਖੜ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਾਮ ਜਾਂ ਕੱਲ੍ਹ ਮੁਲਾਕਾਤ ਹੋ ਸਕਦੀ ਹੈ।
ਜਾਣਕਾਰੀ ਮਿਲੀ ਹੈ ਕਿ ਭਾਜਪਾ ਜਾਖੜ ਨੂੰ ਰਾਜ ਸਭਾ 'ਚ ਭੇਜੇਗੀ। ਪੰਜਾਬ 'ਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ। ਭਾਜਪਾ ਇਸ 'ਤੇ ਵਿਚਾਰ ਕਰ ਰਹੀ ਹੈ।
ਜਾਖੜ, ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਵਾਪਿਸ ਆਉਣਗੇ ਅਤੇ ਪੰਜਾਬ ਆਪਣੇ ਕੇਡਰ ਨਾਲ ਮੁਲਾਕਾਤ ਕਰਨਗੇ। ਦਿੱਲੀ 'ਚ ਭਾਜਪਾ ਆਗੂਆਂ ਨਾਲ ਜਾਖੜ ਦੀਆਂ ਮੀਟਿੰਗ ਜਾਰੀ ਹੈ।
ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਇਸ ਤੋਂ ਪਹਿਲਾਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਨੀਲ ਜਾਖੜ ਦੀ ਅਮਿਤ ਸ਼ਾਹ ਨਾਲ ਪਹਿਲੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ, ਅੱਜ ਸ਼ਾਮ ਜਾਂ ਕੱਲ ਨੂੰ ਦੋਵਾਂ ਦੀ ਮੁਲਾਕਾਤ ਹੋ ਸਕਦੀ ਹੈ। ਇਹ ਵੀ ਚਰਚਾ ਹੈ ਕਿ ਭਾਜਪਾ ਸੁਨੀਲ ਜਾਖੜ ਨੂੰ ਰਾਜ ਸਭਾ 'ਚ ਭੇਜੇਗੀ ਅਤੇ ਪੰਜਾਬ 'ਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ, ਭਾਜਪਾ ਇਸ 'ਤੇ ਵਿਚਾਰ ਕਰ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab BJP, Sunil Jakhar