Home /News /punjab /

Sunil Jakhar: ਅੱਜ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਸੁਨੀਲ ਜਾਖੜ

Sunil Jakhar: ਅੱਜ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਸੁਨੀਲ ਜਾਖੜ

(file photo)

(file photo)

ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜਾਖੜ ਇਨ੍ਹੀਂ ਦਿਨੀਂ ਦਿੱਲੀ 'ਚ ਹਨ।

  • Share this:

    ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਉਣਗੇ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜਾਖੜ ਇਨ੍ਹੀਂ ਦਿਨੀਂ ਦਿੱਲੀ 'ਚ ਹਨ।


    ਕਾਬਲੇਗੌਰ ਹੈ ਕਿ  ਸੁਨੀਲ ਜਾਖੜ ਨੇ ਬੀਤੇ ਦਿਨੀਂ ਲਾਇਵ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਦੈਪੁਰ 'ਚ ਕਾਂਗਰਸ ਦੇ ਚਿੰਤਨ ਸ਼ਿਵਿਰ ਦਰਮਿਆਨ ਸੁਨੀਲ ਜਾਖੜ ਨੇ ਫੇਸਬੁੱਕ 'ਤੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਮਾਹਿਰਾਂ ਅਨੁਸਾਰ ਸੁਨੀਲ ਜਾਖੜ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿਣ ਦੀ ਸਕ੍ਰਿਪਟ ਉਦੋਂ ਲਿਖੀ ਸੀ, ਜਦੋਂ ਕਾਂਗਰਸ ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਫਰਵਰੀ ਦੇ ਪਹਿਲੇ ਮਹੀਨੇ ਉਨ੍ਹਾਂ ਨੇ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ। ਪਰ ਭਤੀਜੇ ਦੀ ਚੋਣ ਮੁਹਿੰਮ ਦੌਰਾਨ ਜਾਖੜ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਅਮਰਿੰਦਰ ਸਿੰਘ ਦੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ 42 ਵਿਧਾਇਕ ਚਾਹੁੰਦੇ ਸਨ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣੇ।

    Published by:Ashish Sharma
    First published:

    Tags: BJP, J P Nadda BJP President, Punjab BJP, Sunil Jakhar