Home /News /punjab /

ਸੁਨੀਲ ਜਾਖੜ ਵਲੋਂ ਸ਼ਿਵ ਸੈਨਾ ਆਗੂ ਦੀ ਹੱਤਿਆ ਤੇ ਅਫਸੋਸ

ਸੁਨੀਲ ਜਾਖੜ ਵਲੋਂ ਸ਼ਿਵ ਸੈਨਾ ਆਗੂ ਦੀ ਹੱਤਿਆ ਤੇ ਅਫਸੋਸ

ਸੁਨੀਲ ਜਾਖੜ ਵਲੋਂ ਸ਼ਿਵ ਸੈਨਾ ਆਗੂ ਦੀ ਹੱਤਿਆ ਤੇ ਅਫਸੋਸ (file photo)

ਸੁਨੀਲ ਜਾਖੜ ਵਲੋਂ ਸ਼ਿਵ ਸੈਨਾ ਆਗੂ ਦੀ ਹੱਤਿਆ ਤੇ ਅਫਸੋਸ (file photo)

ਕਿਹਾ, ਆਪ ਸਰਕਾਰ ਅਮਨ ਕਾਨੂੰਨ ਕਾਇਮ ਰੱਖਣ ਵਿੱਚ ਅਸਫਲ ਰਹੀ

  • Share this:

ਚੰਡੀਗੜ੍ਹ -  ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਹੱਤਿਆ ਤੇ ਗਹਿਰਾ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਹੈ ਕਿ ਸੂਬੇ ਦੀ ਆਪ ਪਾਰਟੀ ਦੀ ਸਰਕਾਰ ਰਾਜ ਵਿੱਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਅਸਫ਼ਲ ਸਿੱਧ ਹੋਈ ਹੈ ।

ਇਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਇਸ ਘਟਨਾ ਨੂੰ ਅਤਿ ਮੰਦਭਾਗਾ ਕਰਾਰ ਦਿੰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਬਣਦੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਏ ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਪ ਪਾਰਟੀ ਨੇ ਸੱਤਾ ਸੰਭਾਲੀ ਹੈ ਰਾਜ ਵਿੱਚ ਨਿੱਤ ਦਿਨ ਇਸ ਤਰ੍ਹਾਂ ਦੀਆਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਦੋਂ ਕਿ ਸਰਕਾਰ ਦੇ ਮੁੱਖ ਮੰਤਰੀ ਆਪਣੇ ਸੂਬੇ ਦੇ ਅਮਨ ਕਨੂੰਨ ਤੇ ਧਿਆਨ ਦੇਣ ਦੀ ਬਜਾਏ ਹੋਰਨਾਂ ਸੂਬਿਆਂ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਰਹਿੰਦੇ ਹਨ।


ਉਨ੍ਹਾਂ ਨੇ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਅਮਨ ਕਾਨੂੰਨ ਅਤੇ ਆਪਸੀ ਭਾਈਚਾਰੇ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਤਾਕਤਾਂ ਨੂੰ ਸਫ਼ਲ ਨਾ ਹੋਣ ਦੇਣ ।

Published by:Ashish Sharma
First published:

Tags: Punjab BJP, Shiv sena, Sunil Jakhar