Home /News /punjab /

ਸੁਨੀਲ ਜਾਖੜ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਸੁਨੀਲ ਜਾਖੜ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਸੁਨੀਲ ਜਾਖੜ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ (ਫਾਇਲ ਫੋਟੋ)

ਸੁਨੀਲ ਜਾਖੜ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ (ਫਾਇਲ ਫੋਟੋ)

  • Share this:
    ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।

    ਉਧਰ, ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕੀਤਾ ਹੈ। ਇਸ ਲਈ ਉਨ੍ਹਾਂ ਦਾ ਧੰਨਵਾਦ।


    ਜਾਖੜ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕਰਨ ਲਈ ਭਗਵੰਤ ਮਾਨ ਜੀ ਦਾ ਧੰਨਵਾਦ।

    ਇੱਥੋਂ ਤੱਕ ਕਿ #Petrol #Diesel 'ਤੇ ਵੀ ਐਕਸਾਈਜ਼ ਡਿਊਟੀ ਕਾਫੀ ਘਟਾ ਦਿੱਤੀ ਗਈ ਹੈ, ਹੁਣ ਤੁਹਾਨੂੰ ਬੇਨਤੀ ਹੈ ਕਿ #Punjab 'ਚ ਵੀ ਵੈਟ ਘੱਟ ਕਰੋ।''

    ਦੱਸ ਦਈਏ ਕਿ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਖੇਤੀਬਾੜੀ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
    ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਕਿਹਾ ਹੈ ਕਿ ‘ਪ੍ਰਾਈਸ ਸਪੋਰਟ ਸਕੀਮ’ (ਪੀਐੱਸਐੱਸ) ਗਾਈਡਲਾਈਨਜ਼ 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ ਤੋਂ 4585 ਮੀਟਰਿਕ ਟਨ ਮੂੰਗੀ ਪੀਐੱਸਐੱਸ ਉਤੇ ਖਰੀਦੀ ਜਾਵੇਗੀ।

    ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖਰੀਦ ਦੀ ਮਿਤੀ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਖਰੀਦ ਦਾ ਕੰਮ 90 ਦਿਨਾਂ ਤੱਕ ਚੱਲੇਗਾ। ਨੋਟੀਫਿਕੇਸ਼ਨ ਰਾਹੀਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਖਰੀਦ ਦੀ ਸ਼ੁਰੂਆਤ ਤੋਂ ਪਹਿਲਾਂ ਕੇਂਦਰੀ ਨੋਡਲ ਏਜੰਸੀ ਨੂੰ ਪੀਐੱਸਐੱਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਖਰੀਦੀ ਫ਼ਸਲ ਦੀ ਸਟੋਰੇਜ ਲਈ ਢੁਕਵੇਂ ਪ੍ਰਬੰਧਾਂ ਦੀ ਤਸਦੀਕ ਕਰ ਲੈਣੀ ਚਾਹੀਦੀ ਹੈ।

    ਨੋਟੀਫਿਕੇਸ਼ਨ ਮੁਤਾਬਕ ਕੁੱਲ ਪ੍ਰਵਾਨਤ ਮਾਤਰਾ ਦੀ ਖਰੀਦ ਲਾਗਤ ਦੇ ਘੱਟੋ-ਘੱਟ 15 ਫੀਸਦੀ ਦੇ ਬਰਾਬਰ ਰਿਵਾਲਵਿੰਗ ਫੰਡ ਸੂਬਾ ਸਰਕਾਰ ਦੇਵੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਫ਼ਸਲ ਦੀ ਖਰੀਦ ਦੇ ਤਿੰਨ ਦਿਨਾਂ ਦੇ ਅੰਦਰ-ਅੰਦਰ ਹੋ ਜਾਵੇ। ਇਸ ਤਰ੍ਹਾਂ ਨਾਲ ਮੂੰਗੀ ਦੀ ਖ਼ਰੀਦ ’ਚ ਆੜ੍ਹਤੀਆਂ ਦੀ ਭੂਮਿਕਾ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਖੇਤੀ ਮਾਹਿਰਾਂ ਮੁਤਾਬਕ ਮੂੰਗੀ ਦੀ ਫਸਲ 65 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਅਨੁਮਾਨਤ ਝਾੜ ਪੰਜ ਕੁਇੰਟਲ ਪ੍ਰਤੀ ਏਕੜ ਤੱਕ ਨਿਕਲਦਾ ਹੈ।
    Published by:Gurwinder Singh
    First published:

    Tags: Bhagwant Mann, Sunil Jakhar

    ਅਗਲੀ ਖਬਰ