SYL ਮਸਲਾ: ਬਾਦਲਾਂ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਵਾਬ ਮੰਗਿਆ

News18 Punjabi | News18 Punjab
Updated: December 4, 2019, 4:35 PM IST
SYL ਮਸਲਾ: ਬਾਦਲਾਂ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਵਾਬ ਮੰਗਿਆ
SYL ਮਸਲਾ: ਬਾਦਲਾਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਵਾਬ ਮੰਗਿਆ

ਸੁਪਰੀਮ ਕੋਰਟ ਨੇ SYL ਮਾਮਲੇ ਉਤੇ ਦੋਵਾਂ ਬਾਦਲਾਂ ਨੂੰ ਨੋਟਿਸ ਜਾਰੀ ਕੀਤਾ ਹੈ। 2016 ਵਿਚ ਹਰਿਆਣਾ ਦੇ ਪੱਖ ਵਿਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਅਕਾਲੀ ਸਰਕਾਰ ਨੇ ਕਿਸਾਨਾਂ ਨੂੰ ਜਮੀਨ ਵਾਪਸ ਕਰਕੇ ਨਹਿਰ ਪੂਰ ਦਿੱਤੀ ਸੀ।

  • Share this:
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੁਪਰੀਮ ਕੋਰਟ ਨੇ SYL ਮਾਮਲੇ ਉਤੇ ਦੋਵਾਂ ਬਾਦਲਾਂ ਨੂੰ ਨੋਟਿਸ ਜਾਰੀ ਕੀਤਾ ਹੈ। 2016 ਵਿਚ ਹਰਿਆਣਾ ਦੇ ਪੱਖ ਵਿਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਅਕਾਲੀ ਸਰਕਾਰ ਨੇ ਕਿਸਾਨਾਂ ਨੂੰ ਜਮੀਨ ਵਾਪਸ ਕਰਕੇ ਨਹਿਰ ਪੂਰ ਦਿੱਤੀ ਸੀ।

ਅਕਾਲੀ ਆਗੂਆਂ ਨੇ ਬਿਆਨ ਦਿੱਤਾ ਸੀ ਕਿ ਉਹ ਐਸਵਾਈਐਲ ਬਾਰੇ ਆਏ ਫੈਸਲੇ ਨੂੰ ਨਹੀਂ ਮੰਨਣਗੇ। ਇਸ ਮਸਲੇ ਨੂੰ ਲੈ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਉਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਨੋਟਿਸ ਜਾਰੀ ਕਰਕੇ ਇਕ ਮਹੀਨੇ ਵਿਚ ਜਵਾਬ ਮੰਗਿਆ ਹੈ। ਜੇਕਰ ਨੋਟਿਸ ਦਾ ਜਵਾਬ ਨਾ ਦਿੱਤਾ ਤਾਂ ਅਦਾਲਤ ਵਿਚ ਪੇਸ਼ ਹੋਣਾ ਹੋਵੇਗਾ।
First published: December 4, 2019
ਹੋਰ ਪੜ੍ਹੋ
ਅਗਲੀ ਖ਼ਬਰ