• Home
  • »
  • News
  • »
  • punjab
  • »
  • SURESH KUMAR ATUL NANDA SANDEEP SANDHU AND RAVIN THUKRAL RESIGN

ਕੈਪਟਨ ਦੇ ਨੇੜਲੇ ਅਧਿਕਾਰੀਆਂ ਵੱਲੋਂ ਵੀ ਅਸਤੀਫ਼ੇ ਦੇਣੇ ਸ਼ੁਰੂ

ਕੈਪਟਨ ਦੇ ਨੇੜਲੇ ਅਧਿਕਾਰੀਆਂ ਵੱਲੋਂ ਵੀ ਅਸਤੀਫ਼ੇ ਦੇਣੇ ਸ਼ੁਰੂ  (file photo)

ਕੈਪਟਨ ਦੇ ਨੇੜਲੇ ਅਧਿਕਾਰੀਆਂ ਵੱਲੋਂ ਵੀ ਅਸਤੀਫ਼ੇ ਦੇਣੇ ਸ਼ੁਰੂ (file photo)

  • Share this:
    ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਉਨ੍ਹਾਂ ਦੇ ਨੇੜਲੇ ਅਧਿਕਾਰੀਆਂ ਨੇ ਵੀ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਕੈਪਟਨ ਦੇ ਚੀਫ ਪ੍ਰਮੁੱਖ ਸਕੱਤਰ ਰਹੇ ਸੁਰੇਸ਼ ਕੁਮਾਰ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਸੁਰੇਸ਼ ਕੁਮਾਰ ਖਾਸ ਤੌਰ ’ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਸ਼ਾਨੇ ’ਤੇ ਰਹੇ ਹਨ।

    ਨਵਜੋਤ ਸਿੱਧੂ ਵੀ ਸੁਰੇਸ਼ ਕੁਮਾਰ ਖਿਲਾਫ਼ ਬੋਲਦੇ ਰਹੇ ਹਨ। ਉਧਰ, ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।


    ਨਵਜੋਤ ਸਿੱਧੂ ਤੋਂ ਇਲਾਵਾ ਕਈ ਵਜ਼ੀਰਾਂ ਵੱਲੋਂ ਅਤੁਲ ਨੰਦਾ ਦੀ ਘੇਰਾਬੰਦੀ ਕੀਤੀ ਜਾਂਦੀ ਰਹੀ ਹੈ। ਇਸੇ ਤਰ੍ਹਾਂ ਕੈਪਟਨ ਦੇ ਸਲਾਹਕਾਰ ਸੰਦੀਪ ਸੰਧੂ ਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
    Published by:Gurwinder Singh
    First published: