Home /News /punjab /

ਸਸਪੈਂਡ ਆਈਜੀ ਅਸ਼ੀਸ਼ ਕਪੂਰ ਨੂੰ ਔਰਤ ਤੋਂ 1 ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਦੇ ਮਾਮਲੇ 'ਚ ਪਜਾਬ-ਹਰਿਆਣਾ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਸਸਪੈਂਡ ਆਈਜੀ ਅਸ਼ੀਸ਼ ਕਪੂਰ ਨੂੰ ਔਰਤ ਤੋਂ 1 ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਦੇ ਮਾਮਲੇ 'ਚ ਪਜਾਬ-ਹਰਿਆਣਾ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਕੋਰਟ ਨੇ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਕੀਲ ਤੋਂ ਮੰਗਿਆ ਜਵਾਬ

ਕੋਰਟ ਨੇ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਕੀਲ ਤੋਂ ਮੰਗਿਆ ਜਵਾਬ

ਪੰਜਾਬ ਦੇ ਸਸਪੈਂਡ ਆਈਜੀ ਅਸ਼ੀਸ਼ ਕਪੂਰ ਨੂੰ ਇੱਕ ਔਰਤ ਦੇ ਵੱਲੋਂ ਇੱਕ ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਦੇ ਮਾਮਲੇ ਵਿੱਚ ਪਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ । ਦਰਅਸਲ ਅਸ਼ੀਸ਼ ਕਪੂਰ ਨੇ ਹਾਈ ਕੋਰਟ ਵਿੱਚ ਜ਼ਮਾਨ ਲਈ ਅਰਜ਼ੀ ਲਗਾਈ ਸੀ ਪਰ ਉਨ੍ਹਾਂ ਨੂੰ ਕੋਰਟ ਨੇ ਰਾਹਤ ਨਹੀਂ ਦਿੱਤੀ ।ਇਸ ਮਾਮਲੇ ਦੀ ਸੁਣਵਾਈ ਦੇ ਦੌਰਾਨ ਪੀੜਤ ਔਰਤ ਦੇ ਵਕੀਲ ਦੇ ਵੱਲੋਂ ਜੱਜ ਨੂੰ ਇੱਕ ਵੀਡੀਓ ਦਿਖਾਈ ਗਈ ਹੈ। ਇਸ ਵੀਡੀਓ ਦੇ ਵਿੱਚ ਅਸ਼ੀਸ਼ ਕਪੂਰ ਇਸ ਔਰਤ ਨੂੰ ਥੱਪੜ ਮਾਰਦੇ ਹੋਏ ਨਜ਼ਰ ਆ ਰਹੇ ਹਨ ।ਇਹ ਵੀਡੀਓ ਸਾਲ 2018 ਦਾ ਦੱਸਿਆ ਜਾ ਰਿਹਾ ਹੈ ਅਤੇ ਇਹ ਵੀਡੀਓ ਜ਼ੀਰਕਪੁਰ ਥਾਣੇ ਦਾ ਦੱਸਿਆ ਜਾ ਰਿਹਾ ਹੈ ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਦੇ ਸਸਪੈਂਡ ਆਈਜੀ ਅਸ਼ੀਸ਼ ਕਪੂਰ ਨੂੰ ਇੱਕ ਔਰਤ ਦੇ ਵੱਲੋਂ ਇੱਕ ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਦੇ ਮਾਮਲੇ ਵਿੱਚ ਪਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ । ਦਰਅਸਲ ਅਸ਼ੀਸ਼ ਕਪੂਰ ਨੇ ਹਾਈ ਕੋਰਟ ਵਿੱਚ ਜ਼ਮਾਨ ਲਈ ਅਰਜ਼ੀ ਲਗਾਈ ਸੀ ਪਰ ਉਨ੍ਹਾਂ ਨੂੰ ਕੋਰਟ ਨੇ ਰਾਹਤ ਨਹੀਂ ਦਿੱਤੀ ।

ਇਸ ਮਾਮਲੇ ਦੀ ਸੁਣਵਾਈ ਦੇ ਦੌਰਾਨ ਪੀੜਤ ਔਰਤ ਦੇ ਵਕੀਲ ਦੇ ਵੱਲੋਂ ਜੱਜ ਨੂੰ ਇੱਕ ਵੀਡੀਓ ਦਿਖਾਈ ਗਈ ਹੈ। ਇਸ ਵੀਡੀਓ ਦੇ ਵਿੱਚ ਅਸ਼ੀਸ਼ ਕਪੂਰ ਇਸ ਔਰਤ ਨੂੰ ਥੱਪੜ ਮਾਰਦੇ ਹੋਏ ਨਜ਼ਰ ਆ ਰਹੇ ਹਨ ।ਇਹ ਵੀਡੀਓ ਸਾਲ 2018 ਦਾ ਦੱਸਿਆ ਜਾ ਰਿਹਾ ਹੈ ਅਤੇ ਇਹ ਵੀਡੀਓ ਜ਼ੀਰਕਪੁਰ ਥਾਣੇ ਦਾ ਦੱਸਿਆ ਜਾ ਰਿਹਾ ਹੈ ।


ਸੁਣਵਾਈ ਦੌਰਾਨ ਕੋਰਟ ਨੇ ਵਿਜੀਲੈਂਸ ਦੇ ਅਧਿਕਾਰੀ  ਤੋਂ ਇਸ ਦੀ ਪੁਸ਼ਟੀ ਕਰਵਾਈ ਹੈ। ਕੋਰਟ ਨੇ ਇਸ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਕੀਲ ਤੋਂ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਇੱਕ ਮਹੀਨੇ ਬਾਅਦ ਹੋਵੇਗੀ ।

ਦਰਅਸਲ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ।

ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ 'ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜ਼ੀ ਕਰ ਲਿਆ।

ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮੱਦਦ ਦੇ ਬਦਲੇ ਵਿੱਚ ਆਸ਼ੀਸ਼ ਕਪੂਰ ਨੇ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ 'ਤੇ ਜਮ੍ਹਾ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ।

Published by:Shiv Kumar
First published:

Tags: Bribe, Punjab, Punjab And Haryana High Court, Suspended IG Ashish Kapoor