ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਅਜੇ ਕਾਇਮ ਹੈ। ਪਰ ਇਸੇ ਵਿਚਾਲੇ ਕਈ ਫ਼ੇਕ ਖ਼ਬਰਾਂ ਅਤੇ ਅਫ਼ਵਾਹਾਂ ਫੈਲ ਰਹੀਆਂ ਹਨ ਕਿ, ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੇ ਹੁਣ ਪੰਜਾਬ ਪੁਲਿਸ ਨੇ ਬਿਆਨ ਜਾਰੀ ਕਿਹਾ ਹੈ ਕਿ, ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਵਾਲੇ ਭਾਸ਼ਣਾਂ ਦੀ ਨਿਗਰਾਨੀ ਕਰ ਰਹੇ ਹਾਂ। ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਇਸ ਲਈ ਝੂਠੀਆਂ ਖ਼ਬਰਾਂ ਨਾ ਫੈਲਾਓ। ਇਸ ਦੇ ਨਾਲ ਹੀ ਬਿਆਨ ਜਾਰੀ ਕਰਦਿਆਂ ਹੋਇਆ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ, ਪੰਜਾਬ ਪੁਲਿਸ ਕਾਨੂੰਨ ਦੇ ਅੰਦਰ ਰਹਿ ਕੇ ਕੰਮ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਗ੍ਰਿਫਤਾਰ ਨਹੀਂ ਹੋਇਆ। ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰੋ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।
ਦੂਜੇ ਪਾਸੇ ਅੰਮ੍ਰਿਤਸਰ ਦੇ ਡੀਆਈਜੀ ਸਵਪਨ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਦੇ ਪਾਕਿਸਤਾਨ-ਆਈਐਸਆਈਐਸ ਨਾਲ ਸਬੰਧ ਸਨ। ਸਾਨੂੰ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੇ ਨਿਰਦੇਸ਼ ਦਿੱਤੇ ਗਏ ਸਨ।ਜਿਸ ਦਾ ਪਿੱਛਾ ਕਰਦੇ ਹੋਏ ਉਹ ਸਾਡੇ ਤੋਂ ਇਕ ਲੇਨ ਅੱਗੇ ਲੰਿਕ ਰੋਡ 'ਤੇ ਆ ਗਿਆ। ਸਾਨੂੰ ਓਵਰਟੇਕ ਕਰਦੇ ਸਮੇਂ ਉਸ ਦੀ ਟੱਕਰ 5-6 ਮੋਟਰਸਾਈਕਲ ਸਵਾਰਾਂ ਨਾਲ ਹੋ ਗਈ, ਜਿਨ੍ਹਾਂ ਵਿਚੋਂ ਕੁਝ ਸਾਨੂੰ ਪਿੱਛਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਮਹਿਤਪੁਰ ਵਿੱਚ ਦੋ ਕਾਰਾਂ ਬਰਾਮਦ ਹੋਈਆਂ ਹਨ। ਅਸੀਂ ਸੱਤ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ।
ਅੰਮ੍ਰਿਤਪਾਲ ਸਿੰਘ ਦੇ ਮਾਤਾ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਬੀਤੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
ਬੀਤੇ ਕੱਲ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਹਨ, ਜਿਸ ਦੇ ਚੱਲਦੇ ਪੁਲਿਸ ਵੱਲੋਂ ਐਤਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਹੋਇਆ ਸੀ ਅਤੇ ਇਹਨਾਂ ਸਾਥੀਆਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਇਹਨਾ ਸੱਤ ਸਾਥੀਆਂ ਦਾ ਚਾਰ ਦਿਨ ਦਾ ਰਿਮਾਂਡ ਅਦਾਲਤ ਤੋਂ ਹਾਸਿਲ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Arrested, Punjab Police, Waris Punjab De