SYL 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਸਿਰਫ਼ ਗੱਲਬਾਤ ਨਾਲ ਹੀ ਨਿਕਲੇਗਾ ਹੱਲ..

News18 Punjab
Updated: July 12, 2019, 9:39 AM IST
SYL 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਸਿਰਫ਼ ਗੱਲਬਾਤ ਨਾਲ ਹੀ ਨਿਕਲੇਗਾ ਹੱਲ..
SYL 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਸਿਰਫ਼ ਗੱਲਬਾਤ ਨਾਲ ਹੀ ਨਿਕਲੇਗਾ ਹੱਲ..
News18 Punjab
Updated: July 12, 2019, 9:39 AM IST
ਸਤਲੁਜ ਜਮੁਨਾ ਲਿੰਕ ਨਹਿਰ( SYL) 'ਤੇ ਜਾਰੀ ਸਿਆਸਤ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜਾਹਿਰ ਕੀਤੀ ਹੈ ਕਿ ਸੁਪਰੀਮ ਕੋਰਟ ਵੱਲੋਂ ਕਮੇਟੀ ਦੇ ਗਠਨ ਦੀਆਂ ਕੀਤੀਆਂ ਹਿਦਾਇਤਾਂ ਨਾਲ ਐੱਸਵਾਈਐੱਲ ਦਾ ਹੱਲ ਨਿਕਲੇਗਾ.।

ਉਹਨਾਂ ਆਸ ਪ੍ਰਗਟ ਕੀਤੀ ਕਿ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਕਮੇਟੀ ਪੰਜਾਬ ਚ ਪਾਣੀ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਗੁੰਝਲਦਾਰ ਬਣੇ ਐਸ.ਵਾਈ.ਐਲ. ਦੇ ਮਸਲੇ ਦਾ ਸਹੀ ਹੱਲ ਲੱਭੇਗੀ।

ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਸੂਬਾ ਸਰਕਾਰ ਨੂੰ ਵੀਰਵਾਰ ਨੂੰ ਪ੍ਰਾਪਤ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹਿੱਤ ਵਿਚ ਸਾਰੀਆਂ ਸਬੰਧਤ ਧਿਰਾਂ ਨੂੰ ਇਕੱਠੇ ਹੋ ਕੇ ਵਿਵਾਦ ਨੂੰ ਨਿਪਟਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐੱਸਵਾਈਐੱਲ ਦਾ ਹੱਲ ਸਿਰਫ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ। ਇਸ ਵਿੱਚ ਕੇਂਦਰ ਦੀ ਭੂਮਿਕਾ ਅਹਿਮ ਰਹੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਮੇਟੀ ਲਈ ਜਲਦ ਅਫਸਰਾਂ ਦੇ ਨਾਂ ਤੈਅ ਕਰੇਗੀ।
First published: July 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...