• Home
 • »
 • News
 • »
 • punjab
 • »
 • SYNTHETIC ATHLETIC TRACK TO BE CONSTRUCTED IN FEROZEPUR SOON

ਫਿਰੋਜ਼ਪੁਰ 'ਚ ਜਲਦ ਬਣੇਗਾ ਸਿੰਥੈਟਿਕ ਐਥਲੈਟਿਕ ਟ੍ਰੈਕ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (file photo)

 • Share this:
  ਫਿਰੋਜ਼ਪੁਰ ਜਿਲ੍ਹੇ ਨਾਲ ਸਬੰਧ ਰੱਖਣ ਵਾਲੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਜ਼ਿਲੇ ਦੇ ਖਿਡਾਰੀਆਂ ਨੂੰ ਖੇਡ ਦੇ ਖੇਤਰ ਵਿਚ ਅੱਗੇ ਵੱਧਣ ਲਈ ਸਹੂਲਤ ਦੇਣ ਵਾਸਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਦਾ ਰਾਹ ਪੱਧਰਾ ਕਰ ਦਿੱਤਾ ਹੈ, ਇਸ ਲਈ ਭਾਰਤ ਸਰਕਾਰ ਤੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰਵਾ ਲਈ ਗਈ ਹੈ। ਜਲਦ ਦੀ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰਵਾ ਕੇ ਟਰੈੱਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸ ਟਰੈੱਕ ਦੇ ਬਣਨ ਨਾਲ ਨਾ ਸਿਰਫ ਫਿਰੋਜ਼ਪੁਰ ਦੇ ਐਥਲੀਟਾਂ ਬਲਿਕ ਆਲੇ ਦੁਆਲੇ ਦੇ ਐਥਲੀਟਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।

  ਸੋਢੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਾਢੇ 5 ਕਰੋੜ ਦੀ ਲਾਗਤ ਨਾਲ ਹਾਕੀ ਐਸਟੋਟਰਫ ਵੀ ਲਗਵਾਇਆ ਜਾ ਰਿਹਾ ਹੈ, ਜਿਸ ਦੀ ਟੈਂਡਰਿੰਗ ਪ੍ਰਕਿਰਿਆ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਸਾਢੇ 5 ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਐਸਟੋਟਰਫ ਨਾਲ ਫਿਰੋਜ਼ਪੁਰ ਸਮੇਤ ਨੇੜਲੇ ਸ਼ਹਿਰਾਂ ਫਰੀਦਕੋਟ, ਮੋਗਾ ਤੇ ਤਰਨ ਤਾਰਨ ਨੂੰ ਵੀ ਵੱਡਾ ਫਾਇਦਾ ਮਿਲੇਗਾ।ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪੇਂਡੂ ਖੇਤਰਾਂ ਵਿਚ ਵੀ ਨਵੇਂ ਖੇਡ ਸਟੇਡੀਅਮਾਂ ਅਤੇ ਪੁਰਾਣੇ ਖੇਡ ਸਟੇਡੀਅਮਾਂ ਦਾ ਨਵੀਨੀਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
  Published by:Ashish Sharma
  First published: