ਅੱਜ ਜਲੰਧਰ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਗਤ ਯਾਦਗਰ ਹਾਲ ਵਿਖੇ ਮੀਟਿੰਗ ਕੀਤੀ ਜਾਵੇਗੀ । ਜਿਸ ਤੋਂ ਬਾਆ ਕਿਸਾਨ ਆਗੂਆਂ ਦੇ ਵੱਲੋਂ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਪ੍ਰੈੱਸ ਕਾਾਨਫਰੰਸ ਰਾਹੀਂ ਕਿਸਾਨ ਆਗੂ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਮੀਡੀੳਾ ਨੂੰ ਜਾਣਕਾਰੀ ਦੇਣਗੇ ।
ਦਰਅਸਲ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਤਕਰੀਬਨ 2 ਸਾਲ ਪਹਿਲਾਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਡੇਰੇ ਲਗਾ ਦਿੱਤੇ ਸਨ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਪਰ ਦੋ ਸਾਲ ਹੋਣ ਜਾ ਰਹੇ ਹਨ ਜਦਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਨਾਲ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਹੁਣ ਇਹ ਐਲਾਨ ਕੀਤਾ ਹੈ ਕਿ ਉਹ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ ਉੱਤੇ 26 ਜਨਵਰੀ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਰਾਾਜਪਾਲਾਂ ਦਾ ਘਿਰਾਓ ਕਰਨਗੇ ਤਾਂ ਜੋ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
ਅੱਜ ਜਲੰਧਰ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜੇਬੰਦੀਆਂ ਦੇ ਆਗੂਆਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ 26 ਜਨਵਰੀ ਦੇ ਲਈ ਉਲੇਕੇ ਗਏ ਪ੍ਰੋਗਰਾਮ ਸਬੰਧੀ ਵਿਚਾਰ ਚਰਚਾ ਕਰਨ ਤੋਂ ਬਾਅਦ ਇਸ ਉੱਤੇ ਫੈਸਲਾ ਲੈ ਕੇ ਅੱਗੇ ਦੀ ਰਣਨੀੀ ਬਣਾਈ ਜਾਵੇਗੀ ਕਿ ਕਿਸ ਤਰ੍ਹਾਂ ਅੱਗੇ ਦੇ ਪ੍ਰੋਗਰਾਮ ਚਲਾਏ ਜਾਣਗੇ।ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕਿਸਾਨ ਆਗੂਆਂ ਵੱਲੋਂ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Governor, Kisan, Kisan andolan, Meeting, Skm