Home /News /punjab /

Tajinder Bagga Case: ਦਸਤਾਰ ਨਾ ਪਹਿਨਣ 'ਤੇ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ

Tajinder Bagga Case: ਦਸਤਾਰ ਨਾ ਪਹਿਨਣ 'ਤੇ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ

 (ਫਾਇਲ ਫੋੋਟੋ)

(ਫਾਇਲ ਫੋੋਟੋ)

ਕਮਿਸ਼ਨ ਨੇ ਕਿਹਾ ਕਿ ਇਹ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਇਹ ਇੱਕ ਸਿੱਖ ਵਿਅਕਤੀ ਨਾਲ ਸਬੰਧਤ ਮਾਮਲਾ ਹੈ।

  • Share this:
    ਨਵੀਂ ਦਿੱਲੀ-  ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰੀ ਦੌਰਾਨ ਪੱਗ ਨਾ ਬੰਨ੍ਹਣ ਦੇਣ ਲਈ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਕਮਿਸ਼ਨ ਨੇ  14 ਮਈ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਪੁਲੀਸ ਨੇ ਬੱਗਾ ਨੂੰ 5 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਉਸ ਸਮੇਂ ਉਸ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਕਮਿਸ਼ਨ ਨੇ ਕਿਹਾ ਕਿ ਇਹ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਇਹ ਇੱਕ ਸਿੱਖ ਵਿਅਕਤੀ ਨਾਲ ਸਬੰਧਤ ਮਾਮਲਾ ਹੈ।

    ਗ੍ਰਿਫਤਾਰੀ ਦੌਰਾਨ ਭਾਜਪਾ ਆਗੂ ਨੂੰ ਪੱਗ ਨਾ ਬੰਨ੍ਹਣ ਦੇਣ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਰਿਪੋਰਟ ਤਲਬ ਕੀਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੱਤਰ ਵਿੱਚ ਕਿਹਾ ਹੈ ਕਿ ਇਹ ਸਿੱਖ ਧਰਮ ਦੇ ਇੱਕ ਵਿਅਕਤੀ ਨਾਲ ਸਬੰਧਤ ਗੰਭੀਰ ਧਾਰਮਿਕ ਉਲੰਘਣਾ ਦਾ ਮਾਮਲਾ ਹੈ।

    ਇਸ ਤੋਂ ਇਲਾਵਾ ਮੋਹਾਲੀ ਦੀ ਅਦਾਲਤ ਨੇ ਸ਼ਨੀਵਾਰ ਨੂੰ ਇਕ ਵਾਰ ਫਿਰ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ  ਹੈ। ਇਹ ਵਾਰੰਟ ਮੁਹਾਲੀ ਅਦਾਲਤ ਨੇ ਜਾਰੀ ਕੀਤਾ ਗਿਆ ਹੈ। ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।  ਜੁਡੀਸ਼ੀਅਲ ਮੈਜਿਸਟਰੇਟ ਰਵੀਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਸਾਈਬਰ ਕਰਾਈਮ ਸਟੇਸ਼ਨ ਦੇ ਇੰਚਾਰਜ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਪੇਸ਼ੀ ’ਤੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਖਿਲਾਫ ਆਈਪੀਸੀ ਦੀ ਧਾਰਾ 153ਏ, 505, 505(2), 506 ਤਹਿਤ ਐਫਆਈਆਰ ਦਰਜ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਈ 2022 ਦੀ ਤਰੀਕ ਤੈਅ ਕੀਤੀ ਹੈ।

    ਇਥੇ ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਤਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਪੁਲਸ, ਹਰਿਆਣਾ ਪੁਲਸ ਅਤੇ ਪੰਜਾਬ ਪੁਲਸ ਵਿਚਾਲੇ ਹਾਈਵੋਲਟੇਜ ਡਰਾਮਾ ਜਾਰੀ ਰਿਹਾ। ਸ਼ੁਕਰਵਾਰ ਦੀ ਸਵੇਰ ਪੰਜਾਬ ਪੁਲਿਸ ਤਜਿੰਦਰ ਪਾਲ ਬੱਗਾ ਨੂੰ ਜਨਕਪੁਰੀ ਸਥਿਤ ਉਨ੍ਹਾਂ ਦੇ ਘਰੋਂ ਚੁੱਕ ਕੇ ਲੈ ਗਈ ਸੀ, ਜਦਕਿ ਦੁਪਹਿਰ ਵੇਲੇ ਦਿੱਲੀ ਪੁਲਿਸ ਦੇ ਇਸ਼ਾਰੇ 'ਤੇ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਦੀ ਗੱਡੀ ਨੂੰ ਕੁਰੂਕਸ਼ੇਤਰ ਨੇੜੇ ਰੋਕ ਲਿਆ। ਬਾਅਦ ਵਿੱਚ ਹਰਿਆਣਾ ਪੁਲਿਸ ਨੇ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਪੰਜਾਬ ਪੁਲੀਸ ਦੇ ਖ਼ਿਲਾਫ਼ ਹੀ ਅਗਵਾ ਦਾ ਕੇਸ ਦਰਜ ਕਰ ਲਿਆ ਅਤੇ ਆਪਣੇ ਡੀਸੀਪੀ ਰੈਂਕ ਦੇ ਅਧਿਕਾਰੀ ਨੂੰ ਥਾਣੇ ਲੈ ਗਈ।
    Published by:Ashish Sharma
    First published:

    Tags: National Commission For Minorities, Tajinder Bagga

    ਅਗਲੀ ਖਬਰ