Home /News /punjab /

Talwandi Sabo: ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ

Talwandi Sabo: ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ

Talwandi Sabo: ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ

Talwandi Sabo: ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ

ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਪਿੰਡ ਦੇ ਛੱਪੜ ਦੇ ਕਿਨਾਰੇ ਤੇ ਅੱਧੀ ਛੱਪੜ ਵਿਚ ਡੁੱਬੀ ਹੋਈ ਮਿਲੀ ਹੈ। ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

  • Share this:

ਬਠਿੰਡਾ-  ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਪਿੰਡ ਦੇ ਛੱਪੜ ਦੇ ਕਿਨਾਰੇ ਤੇ ਅੱਧੀ ਛੱਪੜ ਵਿਚ ਡੁੱਬੀ ਹੋਈ ਮਿਲੀ ਹੈ। ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਰਾ ਪਿੰਡ ਮਲਕਾਣਾ ਦੇ ਨੌਜਵਾਨ ਮਹਿਕਦੀਪ ਸਿੰਘ ਪਿਛਲੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਤੇ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਇਸ ਦੀ ਮੌਤ ਹੋ ਗਈ। ਨੌਜਵਾਨ ਬੀਤੀ ਰਾਤ ਆਪਣੇ ਘਰ ਵੀ ਨਹੀਂ ਸੀ ਪੁੱਜਿਆ ਪਰ ਅੱਜ ਸਵੇਰੇ ਨੌਜਵਾਨ ਦੀ ਲਾਸ਼ ਪਿੰਡ ਮਲਕਾਣਾ ਦੇ ਛੱਪੜ ਵਿਚੋਂ ਮਿਲੀ ਹੈ।  ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਨੂੰ ਕਈ ਵਾਰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਨਾਲ ਦੇ ਸਾਥੀ ਇਸ ਨੂੰ ਫਿਰ ਨਾਲ ਲੈ ਜਾਂਦੇ ਅਤੇ ਨਸ਼ਾ ਕਰਵਾਉਂਦੇ ਸਨ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ ਨਾ ਹੀ ਸਰਕਾਰ ਪੁਲਿਸ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿੰਡ ਵਿੱਚ 15 ਤੋਂ ਵੱਧ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਪਿੰਡ ਵਾਸੀਆਂ ਮੁਤਾਬਕ ਇਸ ਪਿੰਡ ਵਿੱਚ ਆਸ-ਪਾਸ ਦੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿਚ ਨੌਜਵਾਨ ਚਿੱਟੇ ਦਾ ਨਸ਼ਾ ਕਰਨ ਲਈ ਆਉਂਦੇ ਹਨ ਅਤੇ ਇੱਥੇ ਘਰ ਘਰ ਨਸ਼ਾ ਵਿਕ ਰਿਹਾ ਹੈ।


ਉਧਰ ਰਾਮਾਂ ਮੰਡੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Published by:Ashish Sharma
First published:

Tags: Bathinda, Drug Mafia, Drug Overdose Death