• Home
  • »
  • News
  • »
  • punjab
  • »
  • TALWANDI SABO DECORATED THE SUPERNATURAL CITY KIRTAN DEDICATED TO THE BIRTH ANNIVERSARY OF GURU NANAK SAHIB

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੌਕਿਕ ਨਗਰ ਕੀਰਤਨ ਸਜਾਇਆ

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੌਕਿਕ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੌਕਿਕ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੌਕਿਕ ਨਗਰ ਕੀਰਤਨ ਸਜਾਇਆ

  • Share this:
ਤਲਵੰਡੀ ਸਾਬੋ -  ਦੇਸ਼ ਵਿਦੇਸ਼ ਵਾਂਗ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਤੋਂ ਵੀ ਅੱਜ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸ਼ੁਸੋਭਿਤ ਕੀਤੇ ਹੋਏ ਸਨ।ਨਗਰ ਕੀਰਤਨ ਦੀ ਆਰੰਭਤਾ ਮੌਕੇ ਵਿਸ਼ੇਸ ਤੌਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ.ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਸ਼ਿਰਕਤ ਕੀਤੀ।

ਅੱਜ ਤਖਤ ਸਾਹਿਬ ਤੋਂ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵੱਲੋਂ ਅਰਦਾਸ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।ਨਗਰ ਕੀਰਤਨ ਦੇ ਅੱਗੇ ਚੱਲ ਰਿਹਾ ਫੌਜੀ ਬੈਂਡ ਜਿੱਥੇ ਸੁੰਦਰ ਧੁਨਾਂ ਵਾਤਾਵਰਨ ਵਿੱਚ ਬਿਖੇਰ ਰਿਹਾ ਸੀ ਉੱਥੇ ਗੁਰੂ ਕਾਸ਼ੀ ਗੱਤਕਾ ਅਕੈਡਮੀ ਦੇ ਬੱਚੇ ਸਿੱਖ ਮਾਰਸ਼ਲ ਖੇਡ ਗੱਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਸਨ।ਗੁਰੂ ਗ੍ਰੰਥ ਸਾਹਿਬ ਜੀ ਵਾਲੀ ਸੁੰਦਰ ਪਾਲਕੀ ਸਾਹਿਬ ਤੇ ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਉੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਮੁੱਚੇ ਰਾਸਤਿਆਂ ਤੇ ਸੰਗਤਾਂ ਲਈ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ।ਨਗਰ ਕੀਰਤਨ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਦੀ ਅਪੀਲ ਕਰਦਿਆਂ ਸੰਗਤਾਂ ਨੂੰ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਆ।ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਭਾਈ ਮੋਹਣ ਸਿੰਘ ਬੰਗੀ,ਭਾਈ ਜਗਸੀਰ ਸਿੰਘ ਮਾਂਗੇਆਣਾ,ਭਾਈ ਗੁਰਪ੍ਰੀਤ ਸਿੰਘ ਝੱਬਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ,ਗੁਰਤਿੰਦਰ ਸਿੰਘ ਰਿੰਪੀ ਪ੍ਰਧਾਨ ਨਗਰ ਪੰਚਾਇਤ ਅਤੇ ਕੋਸਲਰ ਹਰਬੰਸ ਸਿੰਘ ਤੋ ਇਲਾਵਾ ਹੋਰ ਸਖਤੀਅਤਾਂ ਨੂੰ ਸਿਰੋਪਾਉ ਦੀ ਬਖਸ਼ਿਸ ਵੀ ਕੀਤੀ ਗਈ।

ਨਗਰ ਕੀਰਤਨ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ,ਯੂਨੀਵਰਸਲ ਪਬਲਿਕ ਸੈਕੰਡਰੀ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਵੀ ਹਾਜ਼ਿਰੀ ਲਵਾਈ ਭਾਈ ਪਰਮਜੀਤ ਸਿੰਘ ਮੈਨੇਜਰ ਤਖਤ ਸਾਹਿਬ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਜਗਤਾਰ ਸਿੰਘ ਕੀਰਤਪੁਰੀ ਕਥਾਵਾਚਕ,ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫਿਸ,ਅਕਾਲੀ ਆਗੂ ਜਸਵਿੰਦਰ ਸਿੰਘ ਸਿੱਧੂ,ਠਾਣਾ ਸਿੰਘ ਚੱਠਾ,ਸੀ.ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ,ਦਵਿੰਦਰ ਸਿੰਘ ਸੂਬਾ,ਬਸਪਾ ਆਗੂ ਹਰਨੇਕ ਸਿੰਘ ਤਲਵੰਡੀ,ਸਮਾਜ ਸੇਵੀ ਬਰਿੰਦਰਪਾਲ ਮਹੇਸ਼ਵਰੀ ਆਦਿ ਆਗੂ ਸ਼ਾਮਿਲ ਸਨ।
Published by:Ashish Sharma
First published: