Home /News /punjab /

ਤਲਵੰਡੀ ਸਾਬੋ : ਕਣਕ ਦਾ ਝਾੜ ਘੱਟ ਨਿਕਲਣ 'ਤੇ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ : ਕਣਕ ਦਾ ਝਾੜ ਘੱਟ ਨਿਕਲਣ 'ਤੇ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਫਾਈਲ ਫੋਟੋ  

ਫਾਈਲ ਫੋਟੋ  

ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਭਾਗੀਬਾਂਦਰ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਤੇ ਪ੍ਰੇਸ਼ਾਨ ਕਿਸਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

 • Share this:

  Munish Garg

  ਤਲਵੰਡੀ ਸਾਬੋ - ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਅਤੇ ਨਰਮੇ ਦੀ ਫਸਲ ਗੁਲਾਬੀ ਸੁੰਡੀ ਕਾਰਨ ਖਰਾਬ ਹੋਣ ਕਰਕੇ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਾਰਨ ਚਿੰਤਾ ਵਿੱਚ ਕਈ ਕਿਸਾਨਾਂ ਨੇ ਖ਼ੁਦਕੁਸ਼ੀਆਂ ਕਰ ਲਈਆਂ ਹਨ। ਅੱਜ ਵੀ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਭਾਗੀਬਾਂਦਰ ਵਿਖੇ ਗਰੀਬ ਕਣਕ ਦਾ ਝਾੜ ਘੱਟ ਨਿਕਲਣ ਤੋ ਪ੍ਰੇਸਾਨ ਨੋਜਵਾਨ ਕਿਸਾਨ ਨੇ ਘਰ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਦਾ ਨੋਜਵਾਨ ਦਾ ਤਿੰਨ ਮਹੀਨੇ ਪਹਿਲਾ ਹੀ ਵਿਆਹ ਹੋਇਆਂ ਸੀ।

  ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਬੀਰਬਲ ਸਿੰਘ [ 28] ਪੁੱਤਰ ਸਵ: ਸੁਖਦੇਵ ਸਿੰਘ ਕੋਲ ਮਹਿਜ 1 ਏਕੜ ਜ਼ਮੀਨ ਸੀ ਅਤੇ ਉਹ ਜ਼ਮੀਨ ਠੇਕੇ ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ ਪਿਛਲੇ ਸਮੇ ਦੋਰਾਨ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਫਸਲ ਅਤੇ ਕਣਕ ਦਾ ਝਾੜ ਘੱਟ ਨਿਕਲਣ ਕਰਕੇ ਉਹ ਪ੍ਰੇਸਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਦੇ ਸਿਰ ਤੇ ਕਰੀਬ 4 ਲੱਖ ਰੁਪਏ ਦਾ ਕਰਜ਼ਾ ਸੀ। ਪਰਿਵਾਰ ਨੇ ਦੱਸਿਆ ਕਿ ਬੀਰਬਲ ਸਿੰਘ ਦੇ ਵਿਆਹ ਨੂੰ ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਣ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ, ਜਿਸ ਕਾਰਣ ਬੀਤੀ ਰਾਤ ਆਪਣੇ ਘਰ ਵਿਖੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।


  ਦੱਸਣਾ ਬਣਦਾ ਹੈ ਕਿ ਭਾਗੀਬਾਂਦਰ ਵਿਖੇ ਪੰਜ ਦਿਨ ਪਹਿਲਾਂ ਵੀ ਇੱਕ ਕਿਸਾਨ ਨੇ ਕਣਕ ਦਾ ਘੱਟ ਝਾੜ ਹੋਣ ਕਾਰਨ ਖ਼ੁਦਕਸ਼ੀ ਕਰ ਲਈ ਸੀ। ਉਧਰ ਸਰੂਪ ਸਿੰਘ ਸਿੱਧੂ ਜਿਲਾ ਜਰਨਲ ਸਕੱਤਰ ਬੀ ਕੇ ਯੂ ਲੱਖੋਵਾਲ ਟਿਕੈਤ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

  Published by:Ashish Sharma
  First published:

  Tags: Bathinda, Farmer suicide