Munish Garg
ਤਲਵੰਡੀ ਸਾਬੋ : ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦੇ ਇੱਕ ਸਾਲ ਪੂਰਾ ਹੋਣ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਸੰਗਤਾਂ ਲਈ ਬੰਦ ਕਰ ਦਿੱਤਾ ਸੀ। ਫੇਰ ਕੋਰੋਨਾ ਦੇ ਠੰਡੇ ਪੈਣ ਦੇ ਨਾਲ ਹੀ ਕੁਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਤਾਂ ਕੋਰੀਡੋਰ ਖੋਲਣ ਦਾ ਐਲਾਨ ਕਰ ਦਿੱਤਾ ਪਰ ਲਾਂਘੇ ਨੂੰ ਬੰਦ ਹੋਣ ਦੇ ਇੱਕ ਸਾਲ ਬਾਅਦ ਵੀ ਹਿੰਦੁਸਤਾਨ ਸਰਕਾਰ ਨੇ ਲਾਂਘੇ ਨੂੰ ਖੋਲਣ ਦਾ ਯਤਨ ਨਹੀਂ ਕੀਤਾ।ਸਿੰਘ ਸਾਹਿਬ ਨੇ ਕਿਹਾ ਕਿ ਹੁਣ ਜਦੋਂ ਸਮੁੱਚੇ ਦੇਸ਼ ਅੰਦਰ ਧਾਰਮਿਕ ਅਸਥਾਨ ਖੁੱਲ ਗਏ ਹਨ ਅਤੇ ਦੇਸ਼ ਦੇ ਲੋਕ ਆਪੋ ਆਪਣੇ ਧਰਮਾਂ ਅਨੁਸਾਰ ਆਪਣੇ ਤਿੱਥ ਤਿਓਹਾਰ ਵੀ ਮਨਾ ਰਹੇ ਹਨ ਤਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸਰਕਾਰ ਨੂੰ ਖੋਲ ਦੇਣਾ ਚਾਹੀਦਾ ਹੈ। ਭਾਵੇਂ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਰ ਰੋਜ਼ 50 ਜਾਂ 100 ਸਿਖਾਂ ਨੂੰ ਹੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣ ਦੀ ਹੀ ਇਜ਼ਾਜ਼ਤ ਦੇਵੇ ਪਰ ਹੁਣ ਲਾਂਘਾ ਖੋਲ੍ਹਣ ਦਾ ਐਲਾਨ ਜਰੂਰ ਕਰੇ ਤਾਂਕਿ ਸਿੱਖ ਆਪਣੇ ਪਾਵਨ ਧਾਰਮਿਕ ਅਸਥਾਨ ਤੇ ਸਿਜਦਾ ਕਰ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdwara Kartarpur Sahib, Jathedar, Kartarpur Corridor, Kartarpur Langha