ਤਰਨਤਾਰਨ ਵਿੱਚ ਭੈਣ ਦੇ ਪ੍ਰੇਮ ਵਿਆਹ ਕਰਵਾਉਣ ਤੋਂ ਨਾਰਾਜ਼ ਭਰਾਵਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਕਸਬਾ ਪੱਟੀ ਦੇ ਵਾਰਡ ਨੰਬਰ-7 'ਚ ਦੀ ਰਹਿਣ ਵਾਲੀ ਲੜਕੀ ਨੇ ਤਿੰਨ ਮਹੀਨੇ ਪਹਿਲਾਂ ਸਥਾਨਕ ਅਦਾਲਤ ਵਿੱਚ ਆਪਣੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ ਸੀ। ਲੜਕੀ ਦਾ ਪਰਿਵਾਰ ਇਸ ਵਿਆਹ ਤੋਂ ਨਾਖੁਸ਼ ਸੀ। ਇਸ ਗੁੱਸੇ 'ਚ ਲੜਕੀ ਦੇ ਰਿਸ਼ਤੇਦਾਰਾਂ ਅਤੇ ਚਚੇਰੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ। ਲੜਕੀ ਸੜਕ ਦੇ ਵਿਚਕਾਰ ਤੜਫਦੀ ਰਹੀ ਅਤੇ ਬਾਅਦ ਉਸਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲੀਸ ਨੇ ਮ੍ਰਿਤਕ ਸਨੇਹਾ ਦੇ ਭਰਾ ਰੋਹਿਤ ਅਤੇ ਚਚੇਰੇ ਭਰਾ ਅਮਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਫਰਾਰ ਹਨ।
ਸ਼ੁੱਕਰਵਾਰ ਰਾਤ ਨੂੰ ਸਨੇਹਾ ਘਰ ਤੋਂ ਕੁਝ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਸਨੇਹਾ ਦੇ ਭਰਾਵਾਂ ਨੇ ਉਸ ਨੂੰ ਰਸਤੇ ਵਿਚ ਘੇਰ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਣ ’ਤੇ ਸਬੰਧਤ ਥਾਣਾ ਸਦਰ ਅਤੇ ਸਬੰਧਤ ਡੀ.ਐਸ.ਪੀ. ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।