ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਉਜਾੜ ਦਿੱਤਾ ਹੈ। ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਹਿਚਾਣ ਯੁਵਰਾਜ ਸਿੰਘ ਵਜੋ ਹੋਈ ਹੈ, ਜਿਸ ਦੀ ਉਮਰ ਤਕਰੀਬਨ 22 ਸਾਲ ਦੇ ਕਰੀਬ ਸੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਮਾਤਾ ਨਿਰਮਲ ਕੌਰ ਤੇ ਭਰਾ ਰਣਜੀਤ ਸਿੰਘ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਮ੍ਰਿਤਕ ਲੱਗ ਪੱਗ ਪਿਛਲੇ ਪੰਜ ਛੇ ਸਾਲ ਤੋਂ ਨਸ਼ਾਂ ਕਰਨ ਦਾ ਆਦੀ ਸੀ ਅਤੇ ਅੱਜ ਸਵੇਰੇ ਪੰਜ ਛੇ ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੇ ਮੁਹੱਲੇ ਵਿੱਚ ਨਸ਼ਾ ਸ਼ਰੇਆਮ ਵਿਕ ਰਹੇ ਹੈ। ਉਨ੍ਹਾਂ ਵੱਲੋਂ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਨਸ਼ੇ ਦੀ ਹੋ ਰਹੀ ਵਿਕਰੀ ਤੇ ਲਗਾਮ ਲਗਾਈਂ ਜਾਵੇ ਤਾਂ ਜੋ ਹੋਰਾਂ ਦੇ ਪੁੱਤ ਬਚ ਸਕਣ ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।