Home /News /punjab /

Tarn-Taran :ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਤੇ ਗਾਰਡ ਦੀ 12ਬੋਰ ਦੀ ਰਾਈਫਲ ਖੋਹ ਕੇ ਫਰਾਰ

ਘਟਨਾ ਸੀਸੀਟੀਵੀ ਕੈਮਰੇ 'ਚ ਕੈਦ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 • Share this:

  ਸਿਧਾਰਥ ਅਰੋੜਾ

  ਤਰਨਤਾਰਨ ਦੇ ਪਿੰਡ ਵਰਨਾ ਦੇ ਨੈਸ਼ਨਲ ਹਾਈਵੇ 54 ਤੇ ਸਥਿਤ ਇਕ ਪੈਟਰੋਲ ਪੰਪ ਨੂੰ ਦੇਰ ਰਾਤ ਮੋਟਰਸਾਈਕਲ ਸਵਾਰ ਚਾਰ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆਂ ਨੇ ਪਟਰੌਲ ਪੰਪ ਤੋਂ 12 ਹਜ਼ਾਰ ਦੀ ਨਗਦੀ ਅਤੇ ਸਿਕਊਰਟੀ ਗਾਰਡ ਦੀ ਰਾਈਫਲ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਪਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ  ਲੁਟੇਰਿਆਂ ਪਹਿਲਾ ਮਖੂ ਵਿਚ ਪਟਰੋਲ ਪੰਪ ਤੇ ਲੁੱਟ ਕਰਕੇ ਆਏ ਹਨ, ਜਿਸ ਤੋਂ ਬਾਅਦ ਇਸ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

  ਪੈਟਰੋਲ ਪੰਪ ਦੇ ਮਾਲਕ ਰੌਬਿਨ ਸਿੰਘ ਨੇ ਦੱਸਿਆ ਕਿ ਪੈਟਰੋਲ ਪੰਪ 24 ਘੰਟੇ ਖੁੱਲ੍ਹਾ ਹੁੰਦਾ ਹੈ। ਦੇਰ ਰਾਤ ਚਾਰ ਲੁਟੇਰਿਆਂ ਨੇ ਪਟਰੋਲ ਪੰਪ ਉਤੇ ਮੌਜੂਦ ਕੰਮ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਅਤੇ 12 ਹਜ਼ਾਰ ਦੀ ਨਗਦੀ ਅਤੇ ਇਕ ਰਾਇਫਲ ਲੈਕੇ ਲੁਟੇਰੇ ਪੰਪ ਤੋਂ ਫਰਾਰ ਹੋ ਗਏ। ਪੁਲਿਸ ਨੂੰ ਇਸ ਮਾਮਲੇ ਸੰਬੰਧੀ ਸ਼ਿਕਾਇਤ ਕਰ ਦਿੱਤੀ ਗਈ ਹੈ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।

  ਮੌਕੇ ਤੇ ਪਹੁੰਚੇ ਐਸਪੀ ਇਨਵੈਸਟੀਗੇਸ਼ਨ ਵਿਸ਼ਲਜੀਤ ਸਿੰਘ ਨੇ ਦੱਸਿਆ ਕਿ ਪਟਰੋਲ ਪੰਪ ਤੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਅਤੇ ਜਾਂਚ ਕੀਤੀ ਜਾ ਰਹੀ ਹੈ ਆਸ ਪਾਸ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦ ਹੀ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ

  Published by:Ashish Sharma
  First published:

  Tags: Petrol Pump, Punjab Police, Robbery, Tarn taran