Sidharth Arora
ਤਰਨ ਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਨਸ਼ਾ ਤਸਕਰ ਨੂੰ ਫੜਨ ਗਈ ਨਾਰਕੋਟਿਕ ਸੈੱਲ ਦੀ ਪੁਲਿਸ ’ਤੇ ਨਸ਼ਾ ਤਸਕਰ ਤੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਪੁਲਿਸ ਪਾਰਟੀ ਨੇ ਇਕ ਨਸ਼ਾ ਤਸਕਰ ਨੂੰ ਲਗਪਗ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਸੀ। ਨਸ਼ਾ ਤਸਕਰ ਦਾ ਦੂਸਰਾ ਸਾਥੀ ਮੌਕੇ ਤੋਂ ਭੱਜ ਗਿਆ। ਜਿਸ ਨੇ ਆਪਣੇ ਹੋਰ ਸਾਥੀਆਂ ਨੂੰ ਨਾਲ ਲਿਆ ਕੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿਚ ਨਾਰਕੋਟਿਕ ਸੈੱਲ ਦੇ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿੰਨਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਇਸ ਸਬੰਧ ਵਿਚ ਥਾਣਾ ਝਬਾਲ ਦੀ ਪੁਲਿਸ ਨੇ 12 ਵਿਅਕਤੀਆਂ ਤੋ ਇਲਾਵਾ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ, ਐਨ.ਡੀ.ਪੀ.ਐਸ. ਐਕਟ, ਪੁਲਿਸ ਪਾਰਟੀ ’ਤੇ ਹਮਲਾ ਕਰਨ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਛਾਪੇਮਾਰੀ ਜਾਰੀ ਹੈ
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਤਰਨ ਤਾਰਨ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਨਾਰਕੋਟਿਕ ਸੈੱਲ ਤਰਨ ਤਾਰਨ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਖੈਰਦੀਨਕੇ ਵਿਖੇ ਇਕ ਵਿਅਕਤੀ ਵੱਡੇ ਪੱਧਰ ’ਤੇ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ, ਜਿਸ ’ਤੇ ਉਚ ਅਫ਼ਸਰਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਉਣ ਤੋਂ ਬਾਅਦ ਤਿੰਨ ਪੁਲਿਸ ਮੁਲਾਜ਼ਮ ਪਿੰਡ ਖੈਰਦੀਨਕੇ ਗਏ ਅਤੇ ਉਸ ਨਸ਼ਾ ਤਸਕਰ ਦੇ ਕੋਲ ਪਹੁੰਚ ਗਏ ਇਕ ਨਸ਼ਾ ਤਸਕਰ ਨੂੰ ਦਬੋਚ ਲਿਆ ਗਿਆ ਤੇ ਲਗਪਗ 50 ਗ੍ਰਾਮ ਹੈਰੋਇਨ ਬਰਾਮਦ ਹੋਈ ਤਾਂ ਉਸ ਦੇ ਨਾਲ ਇਕ ਹੋਰ ਵਿਅਕਤੀ ਮੌਕੇ ਤੋਂ ਭੱਜ ਗਿਆ, ਜਿਸ ਨੇ ਪਿੰਡ ਦੇ ਵਿਚ ਜਾ ਕੇ ਹੋਰ ਵਿਅਕਤੀਆਂ ਨੂੰ ਲਿਆ ਕੇ ਪੁਲਿਸ ਪਾਰਟੀ ਉਪਰ ਕ੍ਰਿਪਾਨਾਂ, ਦਾਤਰਾਂ, ਗੰਡਾਸਿਆਂ ਆਦਿ ਨਾਲ ਹਮਲਾ ਕਰ ਦਿੱਤਾ ਅਤੇ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਨਸ਼ਾ ਤਸਕਰ ਵਿਅਕਤੀ ਨੂੰ ਛੁਡਾ ਕੇ ਫ਼ਰਾਰ ਹੋ ਗਏ। ਇਸ ਹਮਲੇ ਵਿਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ ਨਸ਼ਾ ਤਸਕਰਾਂ ਨੂੰ ਫੜਨ ਦੇ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਨਸ਼ਾ ਤਸਕਰਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।