ਤਰਨਤਾਰਨ- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪੰਜਾਬ ਨਾਲ ਲੱਗਦੀ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭਾਰਤ 'ਚ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਦੌਰਾਨ ਭਾਰਤੀ ਸੁਰੱਖਿਆ ਏਜੰਸੀਆਂ ਯਾਨੀ ਬੀਐਸਐਫ ਨੇ ਇੱਕ ਵਾਰ ਫਿਰ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਡਰੋਨ ਨੂੰ ਡੇਗ ਦਿੱਤਾ ਹੈ, ਜਿਸ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੇ ਪੈਕਟ ਬਰਾਮਦ ਹੋਏ ਹਨ।
ਦਰਅਸਲ, ਬੀਐਸਐਫ ਨੇ ਮੰਗਲਵਾਰ ਸਵੇਰੇ ਪੰਜਾਬ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਤਰਨਤਾਰਨ ਸੈਕਟਰ ਨੇੜੇ ਪਾਕਿਸਤਾਨ ਤੋਂ ਆ ਰਹੇ ਡਰੋਨ ਨੂੰ ਡੇਗ ਦਿੱਤਾ। ਇਸ ਡਰੋਨ ਤੋਂ ਹੈਰੋਇਨ ਦੇ ਪੈਕੇਟ ਬਰਾਮਦ ਹੋਏ ਹਨ। ਪਿਛਲੇ 1 ਮਹੀਨੇ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਪੰਜਾਬ ਜ਼ੋਨ ਤੋਂ ਅੱਠਵੀਂ ਵਾਰ ਡਰੋਨ ਨੂੰ ਡੇਗਿਆ ਗਿਆ ਹੈ, ਜਿਸ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਸਾਰੇ ਡਰੋਨ ਪਾਕਿਸਤਾਨ ਤੋਂ ਆਏ ਸਨ ਅਤੇ ਭਾਰਤ ਨੂੰ ਡਰੱਗ ਅਤੇ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਐਤਵਾਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਇੱਕ ਡਰੋਨ ਅਤੇ ਤਿੰਨ ਕਿਲੋ ਹੈਰੋਇਨ ਬਰਾਮਦ ਹੋਈ ਸੀ। 3 ਦਸੰਬਰ ਨੂੰ ਬੀਐਸਐਫ ਦੇ ਜਵਾਨਾਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਕਰੀਬ 25 ਕਿਲੋ ਹੈਰੋਇਨ ਬਰਾਮਦ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BSF, Drone, Drug, Heroin, Pakistan, Punjab Police, Tarn taran