Home /News /punjab /

Tarn-Taran : ਨਸ਼ੇ ਦੀ ਓਵਜਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ

Tarn-Taran : ਨਸ਼ੇ ਦੀ ਓਵਜਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ

Tarn-Taran : ਨਸ਼ੇ ਦੀ ਓਵਜਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ

Tarn-Taran : ਨਸ਼ੇ ਦੀ ਓਵਜਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ

ਵੱਡੇ ਭਰਾ ਦੇ ਭੋਗ ਤੋਂ ਪਹਿਲਾਂ ਛੋਟੇ ਭਰਾ ਦੀ ਉਠੀ ਅਰਥੀ, ਨਸ਼ੇ ਨੇ ਉਜਾੜਿਆ ਪੂਰਾ ਪਰਿਵਾਰ

 • Share this:

  ਤਰਨਤਾਰਨ- ਸਰਕਾਰ ਵੱਲੋਂ ਭਾਵੇਂ ਨਸ਼ੇ ਦੇ ਦੈਂਤ ਉਤੇ ਨੱਥ ਪਾਏ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਤਰਨਤਾਰਨ ਦੇ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਵਿਚ ਦੋ ਸਕੇ ਭਰਾਵਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।  ਪਿੰਡ ਧੁੰਨ ਢਾਏ ਵਾਲਾ ਦੇ ਅੰਗਰੇਜ ਸਿੰਘ ਅਤੇ ਗੁਰਮੇਲ ਸਿੰਘ (21) ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ।  ਦੱਸ ਦਈਏ ਕਿ ਬੀਤੇ ਦਿਨੀਂ ਅੰਗਰੇਜ਼ ਸਿੰਘ (23) ਨਾਂ ਦੇ ਨੌਜਵਾਨ ਦੀ ਜ਼ਿਆਦਾ ਨਸ਼ਾ ਲੈਣ ਕਾਰਨ ਮੌਤ ਹੋਈ ਸੀ, ਉਸ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਨਹੀਂ ਪਏ ਸਨ ਕਿ ਅੱਜ ਛੋਟੇ ਭਰਾ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ। 10 ਮਹੀਨੇ ਪਹਿਲਾਂ ਗੁਰਮੇਲ ਸਿੰਘ ਦਾ ਵਿਆਹ ਹੋਇਆ ਸੀ। ਨਸ਼ੇ ਨੇ ਪੂਰਾ ਪਰਿਵਾਰ ਉਜਾੜ ਕੇ ਰੱਖ ਦਿੱਤਾ ਹੈ।

  Published by:Ashish Sharma
  First published:

  Tags: Drug Overdose Death, Heroin, Tarn taran