ਸਿਧਾਰਥ ਅਰੋੜਾ
ਤਰਨਤਾਰਨ : ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਤਰਨ ਤਾਰਨ ਵਿਖੇ ਪਹੁੰਚ ਕੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨਾਂ ਨੇ ਜ਼ਿਲਾ ਹਸਪਤਾਲ ਵਿਚ ਵੱਖ-ਵੱਖ ਵਾਰਡਾਂ ਵਿਚ ਦਾਖ਼ਲ ਜਿਥੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਪਾਸੋਂ ਇਲਾਜ ਦੌਰਾਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨਾਂ ਨੇ ਹਸਪਤਾਲ ਦੇ ਪ੍ਰਬੰਧਾਂ ਵਿਚ ਜ਼ਿਆਦਾਤਰ ਕੰਮਾਂ ਚ ਤਸੱਲੀ ਪ੍ਰਗਟ ਕੀਤੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਨਾ ਮਿਲਣ ਦੀ ਗੱਲ ਸਾਹਮਣੇ ਆਉਣ ’ਤੇ ਇਸ ਦੀ ਜਾਂਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਕਰਕੇ ਰਿਪੋਰਟ ਭੇਜਣ ਲਈ ਕਿਹਾ।
ਇਸ ਮੌਕੇ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਸਿਵਲ ਹਸਪਤਾਲ ਤਰਨ ਤਾਰਨ ਵਿਚ ਬਾਕੀ ਕੰਮਕਾਜ ਤਾਂ ਬਿੱਲਕੁਲ ਸਹੀ ਪਾਇਆ ਗਿਆ ਹੈ, ਪਰ ਆਉਣ ਵਾਲੇ ਮਰੀਜ਼ਾਂ ਨੂੰ ਸਰਕਾਰੀ ਦਵਾਈਆਂ ਪੂਰੀਆਂ ਨਾ ਮਿਲਣ ਦੀ ਮਰੀਜ਼ਾਂ ਗੱਲ ਕਹੀ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਜਾਂਚ ਕਰਕੇ ਉਨਾਂ ਨੂੰ ਰਿਪੋਰਟ ਕਰਨਗੇ। ਉਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ, ਸਟਾਫ਼ ਨਰਸਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਘਾਟ ਨੂੰ ਦੇਖਦਿਆਂ ਹੋਇਆਂ ਭਰਤੀ ਦਾ ਕੰਮ ਚੱਲ ਰਿਹਾ ਹੈ, ਜਿਸ ਨੂੰ ਆਉਣ ਵਾਲੇ ਦਿਨਾਂ ਵਿਚ ਪੂਰਾ ਕਰ ਲਿਆ ਜਾਵੇਗਾ।
ਉਪ ਮੁੱਖ ਮੰਤਰੀ ਸੋਨੀ ਨੇ ਦੱਸਿਆ ਕਿ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਵਿਚ 2 ਕਰੋੜ 32 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ, ਜਿੰਨਾਂ ਵਿਚ 1 ਕਰੋੜ 63 ਲੱਖ ਲੋਕਾਂ ਨੇ ਪਹਿਲੀ ਡੋਜ਼, ਜਦਕਿ ਬਾਕੀ 69 ਲੱਖ ਦੇ ਕਰੀਬ ਲੋਕਾਂ ਨੇ ਦੂਸਰੀ ਡੋਜ਼ ਵੀ ਲਗਵਾ ਲਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hospital, Tarn taran