ਤਰਨ ਤਾਰਨ ਪੁਲਿਸ ਨੇ ਗੋਲੀ ਮਾਰ ਕੇ ਕਤਲ ਕੀਤੇ ਗਏ ਕੱਪੜਾ ਵਪਾਰੀ ਗੁਰਜੰਟ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਪੁਲਿਸ ਨੇ ਜਿਨ੍ਹਾਂ 4 ਮੁਲਜ਼ਮਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ ਉਨ੍ਹਾਂ ਵਿੱਚ ਗੈਂਗਸਟਰ ਲਖਬੀਰ ਲੰਡਾ, ਅਰਸ਼ਦੀਪ ਸਿੰਘ ਉਰਫ ਬੱਤੀ ਅਤੇ ਇਸ ਕਤਲੇਆਮ ਨੂੰ ਅੰਜਾਮ ਦੇਣ ਵਾਲੇ ਦੋ ਸ਼ੂਟਰ ਗੁਰਕੀਰਤ ਸਿੰਘ ਉਰਫ ਕੁੱਗੀ ਅਤੇ ਅਜਮੀਤ ਸਿੰਘ ਦੇ ਨਾਮ ਸ਼ਾਮਲ ਹਨ।
ਤੁਹਾਨੂੰ ਦਸ ਦਈਏ ਕਿ ਗੈਂਗਸਟਰ ਅਰਸ਼ਦੀਪ ਸਿੰਘ ਬੱਤੀ ਗੁਰਜੰਟ ਸਿੰਘ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।ਅਰਸ਼ਦੀਪ ਬੱਤੀ ਨੂੰ ਹਰਿਆਣਾ ਪੁਲਿਸ ਨੇ ਏ.ਡੀ. ਕੇਸ ਵਿੱਚ ਗ੍ਰਿਫਤਾਰ ਕੀਤਾ ਹੈ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਦੀ ਪਿਛਲੇ ਕਾਫੀ ਸਮੇਂ ਤੋਂ ਜ਼ਮੀਨੀ ਲੜਾਈ ਚੱਲ ਰਹੀ ਸੀ।
ਇਸ ਕਤਲੇਆਮ ਦਾ ਮਾਸਟਰਮਾਈਂਡ ਗੈਂਗਸਟਰ ਲਖਬੀਰ ਲੰਡਾ ਦੱਸਿਆ ਜਾਾ ਰਿਹਾ ਹੈ ਅਤੇ ਉਸ ਦੇ ਇਸ਼ਾਰੇ ’ਤੇ ਦੋ ਸ਼ੂਟਰਾਂ ਨੇ ਇਸ ਵਾਰਦਾਤ ਨੂੰ ਦਿੱਤਾ ਹੈ।ਪੁਲਿਸ ਨੇ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Case, Murder, Police, Punjab, Tarn taran