ਸਿਧਾਰਥ ਅਰੋੜਾ
ਤਰਨਤਾਰਨ ਸੀਆਈਏ ਸਟਾਫ਼ ਪੁਲਿਸ ਨੇ ਗੈਰ-ਕਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ ਹੈ। ਦੋਨੋਂ ਦੋਸ਼ੀਆਂ ਦੇ ਕੋਲੋ ਦੋ ਰਿਵਾਲਵਰ 32 ਬੋਰ, 1 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਇੱਕ ਕਾਰ ਬਰਾਮਦ ਹੋਈ ਹੈ। ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਮਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਇੰਦੌਰ ਅਤੇ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ, ਹੀਰੋਇਨ ਅਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਸੀਏਸਟਾਫ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਤਰਨ ਤਾਰਨ ਦੇ ਵਿੱਚ ਦੋਵੇਂ ਵਿਅਕਤੀ ਸਪਲਾਈ ਕਰਨ ਦੇ ਲਈ ਆ ਰਹੇ ਹਨ। ਪੁਲਿਸ ਨੇ ਦੋਵਾਂ ਨੂੰ ਇੱਕ ਨਾਕੇ ਤੋਂ ਫੜ ਲਿਆ ਅਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਨ੍ਹਾਂ ਦੇ ਦੇ ਦੋ ਸਾਥੀ ਫਰਾਰ ਹਨ, ਜਿਨ੍ਹਾਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਸੀ ਆਈ ਏ ਸਟਾਫ ਤਰਨਤਾਰਨ ਦੇ ਇੰਚਾਰਜ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਦੋ ਮੁਲਜ਼ਮਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਹਾਲੇ ਦੋ ਸਾਥੀ ਫਰਾਰ ਹਨ ਜਿਨ੍ਹਾਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਇਹ ਕਿ ਨੂੰ ਸਪਲਾਈ ਕਰਨ ਦੇ ਲਈ ਤਰਨ ਤਾਰਨ ਆਏ ਸਨ ਅਤੇ ਪੰਜਾਬ ਦੇ ਵਿੱਚ ਕਿਸਨੂੰ ਸਪਲਾਈ ਕਰਦੇ ਸਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਹਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।