Sidharth Arora
ਤਰਨ ਤਾਰਨ ਜ਼ਿਲ੍ਹਾ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਦੀ 71 ਲੱਖ 60 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ । ਤਰਨ ਤਾਰਨ ਦੇ ਐਸ.ਐਸ.ਪੀ ਧਰੁਵ ਦਹੀਆ ਵੱਲੋ ਨਸ਼ਿਆ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਕਮਲਜੀਤ ਸਿੰਘ ਡੀ.ਐਸ.ਪੀ ਡੀ ਤਰਨ ਤਾਰਨ ਦੀ ਨਿਗਰਾਨੀ ਹੇਠ ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋ ਮਲਕੀਤ ਸਿੰਘ ਪੁੱਤਰ ਸੁਰਜੀਤ ਸਿੰਘ, ਵਾਸੀ ਚੀਮਾਂ ਕਲਾਂ, ਥਾਣਾ ਸਰਾਏ ਅਮਾਨਤ ਖਾਂ ਦੀ ਜਾਇਦਾਦ ਨੂੰ ਫਰੀਜ਼ ਕੀਤੀ ਗਈ ਹੈ। ਫਰੀਜ਼ ਕੀਤੀ ਜਾਇਦਾਦ ਵਿਚ ਇੱਕ ਰਿਹਾਇਸ਼ੀ ਘਰ ਅਤੇ ਇੱਕ ਆਈ-20 ਕਾਰ ਨੂੰ ਹੈ। ਇਸ ਦੀ ਕੁਲ ਕੀਮਤ 44 ਲੱਖ 10 ਹਜ਼ਾਰ ਰੁਪਏ ਬਣਦੀ ਹੈ।
ਇਸ ਤੋਂ ਇਲਾਵਾ ਥਾਣਾ ਸਰਾਏ ਅਮਾਨਤ ਖਾਂ ਵਿਚ ਪੈਂਦੇ ਜਗਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਹਵੇਲੀਆਂ ਥਾਣਾ ਸਰਾਏ ਅਮਾਨਤ ਖਾਂ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ। ਉਸਦੇ ਇੱਕ ਰਿਹਾਇਸ਼ੀ ਘਰ ਨੂੰ ਫਰੀਜ਼ ਕੀਤਾ ਗਿਆ ਹੈ। ਫਰੀਜ਼ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ 27 ਲੱਖ 50 ਹਜ਼ਾਰ ਰੁਪਏ ਬਣਦੀ ਹੈ । ਇਸ ਤੋਂ ਪਹਿਲਾਂ ਤਰਨ ਤਾਰਨ ਪੁਲਿਸ ਵੱਲੋ ਕਈ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Property, Punjab Police, Smuggler, Tarn taran