ਲੋਕਾਂ ਨੂੰ ਗੁੰਮਰਾਹ ਕਰਕੇ ਕੈਪਟਨ ਨੂੰ ਸੱਤਾ ਤੋਂ ਲਾਹ ਕੇ ਚੰਨੀ ਨੂੰ ਮੁੱਖ ਮੰਤਰੀ ਬਣਾਇਆ-ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਦੱਸ ਸਾਲ ਦੇ ਕਾਰਜਕਾਲ ਦੋਰਾਨ ਸੂਬੇ ਦੀਆਂ ਔਰਤਾਂ ਤੇ ਸੂਬੇ ਦੇ ਲੋਕਾਂ ਨੂੰ ਦੋ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਹ ਕਾਂਗਰਸ ਪਾਰਟੀ ਨੇ ਸੱਤਾ ਤੇ ਕਾਬਜ਼ ਹੁੰਦੇ ਸਾਰ ਹੀ ਬੰਦ ਕਰ ਦਿੱਤੀਆਂ ਅਤੇ ਲੋਕਾਂ ਨਾਲ ਝੂੱਠੇ ਵਾਅਦੇ ਕਰਕੇ ਸੱਤਾ ਹਾਸਲ ਕਰ ਲਈ।

ਤਰਨ ਤਾਰਨ ਦੇ ਵਿਧਾਨਸਭਾ ਹਲਕਾ ਖੇਮਕਰਨ ਦੇ ਪਿੰਡ ਘਰਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਦੀ ਕੀਤੀ ਗਈ ਰੈਲੀ-

 • Share this:
  ਸਿਧਾਰਥ ਅਰੋੜਾ

  ਤਰਨ ਤਾਰਨ : ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਕਸਬਾ ਘਰਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਵਿਸ਼ਾਲ ਕਾਨਫਰੰਸ ਹੋਈ ਜਿਸ ਵਿਚ ਵੱਡੇ ਪੱਧਰ ਤੇ ਬੀਬੀਆਂ ਨੇ ਹਿੱਸਾ ਲਿਆ ਇਸ ਰੈਲੀ ਵਿੱਚ ਉਚੇਚੇ ਤੌਰ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਪੁਹੰਚੇ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਅਤੇ ਯੂਥ ਅਕਾਲੀ ਦਲ ਦੇ ਨੇਤਾ ਗੌਰਵ ਵਲਟੋਹਾ ਵੀ ਮੌਜੂਦ ਸਨ।

  ਹਰਸਿਮਰਤ ਕੌਰ ਬਾਦਲ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਦੱਸ ਸਾਲ ਦੇ ਕਾਰਜਕਾਲ ਦੋਰਾਨ ਸੂਬੇ ਦੀਆਂ ਔਰਤਾਂ ਤੇ ਸੂਬੇ ਦੇ ਲੋਕਾਂ ਨੂੰ ਦੋ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਹ ਕਾਂਗਰਸ ਪਾਰਟੀ ਨੇ ਸੱਤਾ ਤੇ ਕਾਬਜ਼ ਹੁੰਦੇ ਸਾਰ ਹੀ ਬੰਦ ਕਰ ਦਿੱਤੀਆਂ ਅਤੇ ਲੋਕਾਂ ਨਾਲ ਝੂੱਠੇ ਵਾਅਦੇ ਕਰਕੇ ਸੱਤਾ ਹਾਸਲ ਕਰ ਲਈ।

  ਉਹਨਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਫਿਰ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਕੈਪਟਨ ਨੂੰ ਸੱਤਾ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਫਿਰ ਝੂੱਠੇ ਐਲਾਨ ਕਰਵਾ ਕੇ ਐਸ ਸੀ ਭਾਈਚਾਰੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਉਹਨਾਂ ਦੀ ਵੋਟ ਬੈਂਕ ਹਾਸਲ ਕਰਨ ਲਈ ਉਹਨਾਂ ਨਾਲ ਝੂੱਠੇ ਵਾਅਦੇ ਕਰ ਰਹੇ ਹਨ , ਉਹਨਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਕਾਂਗਰਸ ਸਰਕਾਰ ਦੇਵੇਗੀ ਪਰ ਇੱਕ ਪੰਜਾਬ ਦਾ ਇੱਕ ਵੀ ਐਸਾ ਪਿੰਡ ਵਿਖਾ ਦਿੱਤਾ ਜਾਵੇ ਜਿੱਥੇ ਆਪਣਾ ਇਕ ਵੀ ਚੋਣ ਵਾਅਦਾ ਪੁਰਾ ਕੀਤਾ ਹੈ।

  ਉਹਨਾਂ ਪੰਜਾਬ ਦੇ ਲੈਂਕਾ ਨੂੰ ਅਪੀਲ ਕੀਤੀ ਕਿ ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਝੂਠੇ ਲਾਰੇ ਤੇ ਵਾਅਦਿਆਂ ਵਿਚ ਨਾ ਆਉਣ ਤੇ ਪੰਜਾਬ ਅੰਦਰ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਤਾਂ ਲੋਕਾਂ ਨੂੰ ਪਹਿਲਾਂ ਵਾਂਗ ਤੇ ਉਸ ਤੋਂ ਜ਼ਿਆਦਾ ਸਹੂਲਤਾਂ ਮਿਲ ਸਕਣ।
  Published by:Sukhwinder Singh
  First published: