Home /News /punjab /

TARN TARAN: ਟਰੈਕਟਰ-ਟਰਾਲੀ ਤੇ ਟਰੱਕ ਦੀ ਹੋਈ ਟੱਕਰ 'ਚ ਤਿੰਨ ਲੋਕਾਂ ਦੀ ਮੌਤ, ਕਈ ਜਖ਼ਮੀ

TARN TARAN: ਟਰੈਕਟਰ-ਟਰਾਲੀ ਤੇ ਟਰੱਕ ਦੀ ਹੋਈ ਟੱਕਰ 'ਚ ਤਿੰਨ ਲੋਕਾਂ ਦੀ ਮੌਤ, ਕਈ ਜਖ਼ਮੀ

TARN TARAN: ਟਰੈਕਟਰ-ਟਰਾਲੀ ਤੇ ਟਰੱਕ ਦੀ ਹੋਈ ਟੱਕਰ 'ਚ ਤਿੰਨ ਲੋਕਾਂ ਦੀ ਮੌਤ, ਕਈ ਜਖ਼ਮੀ

TARN TARAN: ਟਰੈਕਟਰ-ਟਰਾਲੀ ਤੇ ਟਰੱਕ ਦੀ ਹੋਈ ਟੱਕਰ 'ਚ ਤਿੰਨ ਲੋਕਾਂ ਦੀ ਮੌਤ, ਕਈ ਜਖ਼ਮੀ

ਜ਼ਿਲ੍ਹਾ ਫਰੀਦਕੋਟ ਦੇ ਗਦਰਾ ਤੋਂ ਅਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਜਾ ਰਹੇ ਸਨ ਲੋਕ 

 • Share this:
  ਸਿਧਾਰਥ ਅਰੋੜਾ

  ਤਰਨਤਾਰਨ ਦੇ ਪਿੰਡ ਸਰਹਾਲੀ ਵਿਖੇ ਨੈਸ਼ਨਲ ਹਾਈਵੇ 54 ਟੈਰਕਟਰ ਟਰਾਲੀ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ। ਟੱਕਰ ਦੌਰਾਨ 3 ਲੋਕਾਂ ਦੀ ਮੌਤ ਹੋਈ ਅਤੇ ਕਈ ਲੋਕ ਜਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਟਰੈਕਟਰ-ਟਰਾਲੀ ਦੇ ਸਵਾਰ 15 ਦੇ ਕਰੀਬ ਵਿਅਕਤੀ ਸਵਾਰ ਸਨ। ਸਾਰੇ ਵਿਅਕਤੀ ਜ਼ਿਲ੍ਹਾ ਫਰੀਦਕੋਟ ਦੇ ਗਦਰਾ ਤੋਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਤਰਨ ਤਾਰਨ ਦੇ ਪਿੰਡ ਸਰਹਾਲੀ ਕੋਲ ਪਹੁੰਚੇ ਤਾਂ ਤੇਜ਼ ਰਫਤਾਰ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ , ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

  ਨੌਜਵਾਨ ਨੇ ਦੱਸਿਆ ਕਿ ਪਿੰਡ ਗੰਧਰਾ ਤੋ 15ਕਰੀਬ ਨੋਜਵਾਨ ਟੈਰਕਟਰ ਟਰਾਲੀ ਸਵਾਰ ਹੋ ਕੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸਨ ਕਰਨ ਵਾਸਤੇ ਆ ਰਹੇ ਸੀ ।ਜਦ ਪਿੰਡ ਸਰਹਾਲੀ ਕੋਲ ਪਿਛੋ ਤੇਜ ਰਫਤਾਰ ਨਾਲ ਆ ਰਹੇ ਟਰੱਕ ਨੇ ਸਾਈਡ ਮਾਰ ਕੇ ਫਰਾਰ ਹੋਣ ਵਿਚ ਸਫਲ ਹੋ ਗਿਆ, ਜਿਸ ਵਿਚ ਤਿੰਨ ਨੌਜਵਾਨਾਂ ਦੀ ਮੌਕੇ ਉਤੇ ਮੌਤ ਹੋ ਗਈ ਅਤੇ ਕਈ ਲੋਕ ਜਖਮੀ ਹੋਏ। ਜਖਮੀਆ ਨੂੰ ਤਰਨਤਾਰਨ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

  ਤਰਨ ਤਾਰਨ ਹਸਪਤਾਲ ਦੇ ਐਸਐਮਓ ਡਾ ਧਵਨ ਨੇ ਦੱਸਿਆ ਕਿ ਐਕਸੀਡੈਂਟ ਕੇਸ ਪਾਇਆ ਹੈ ਅਤੇ ਨੌਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਐਕਸੀਡੈਂਟ ਦੌਰਾਨ 3 ਨੌਜਵਾਨਾਂ ਦੀ ਮੌਤ ਹੋਈ ਹੈ ਅਤੇ ਜਖ਼ਮੀ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਚਰੀ ਵਿਚ ਰੱਖ ਦਿੱਤਾ ਗਿਆ ਹੈ, ਜਿਨਾਂ ਦਾ ਪੋਸਮਾਰਟਮ ਕੀਤਾ ਜਾਵੇਗਾ।
  Published by:Ashish Sharma
  First published:

  Tags: Deaths, Punjab Police, Road accident, Tarn taran, Truck

  ਅਗਲੀ ਖਬਰ