ਸਿਧਾਰਥ ਅਰੋੜਾ
ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਝਬਾਲ ਦੀ ਦਾਣਾ ਮੰਡੀ ਵਿੱਚ ਆੜਤੀਆ ਅਤੇ ਲੇਬਰ ਯੂਨੀਅਨ ਵਲੋ ਲਿਫਟਿੰਗ ਨਾ ਹੋਣ ਕਾਰਨ ਮਾਰਕੀਟ ਕਮੇਟੀ ਝਬਾਲ ਵਿਚ ਟੈਂਡਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਗਾਇਆ ਗਿਆ। ਆੜ੍ਹਤੀਆਂ ਨੇ ਕਿਹਾ ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਖੁੱਲ੍ਹੇ ਆਸਮਾਨ ਹੇਠ ਢੇਰ ਲੱਗੇ ਹਨ ਟੈਂਡਰਕਾਰ ਆਪਣੀਆਂ ਪੂਰੀਆਂ ਲੜੀਆਂ ਨਹੀਂ ਭੇਜਦਾ ਜਿਸ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆੜਤੀਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਟੈਂਡਰਕਾਰ ਦਾ ਟੈਂਡਰ ਰੱਦ ਕਰਕੇ ਕਿਸੇ ਹੋਰ ਨੂੰ ਦੇ ਦਿੱਤਾ ਜਾਵੇ ਨਹੀਂ ਤਾਂ ਆੜ੍ਹਤੀਆਂ ਨੂੰ ਦਿੱਤਾ ਜਾਵੇ।
ਆੜਤੀਆ ਨੇ ਦੱਸਿਆ ਕਿ ਕਈ ਦਿਨਾਂ ਤੋਂ ਕਣਕ ਦੀ ਚੁਕਾਈ ਨਹੀ ਹੋ ਰਹੀ । ਜਿਸ ਕਾਰਨ ਖੁੱਲ੍ਹੇ ਆਸਮਾਨ ਹੇਠ ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗੇ ਹਨ। ਆੜਤੀਆਂ ਦੀ ਮੰਗ ਹੈ ਕਿ ਟੈਂਡਰ ਕਾਰ ਦਾ ਟੈਂਡਰ ਰੱਦ ਕੀਤਾ ਜਾਵੇ ਨਾਲ ਹੀ ਪੰਜਾਬ ਸਰਕਾਰ ਨੁੰ ਚੇਤਵਾਨੀ ਦਿੰਦਿਆਂ ਕਿਹਾ ਮੰਡੀ ਵਿਚ ਪਾਈ ਕਣਕ ਦਾ ਨੁਕਸਾਨ ਦਾ ਜੁੰਮੇਵਾਰ ਟੈਂਡਰਕਾਰ ਦੀ ਹੋਵੇਗੀ ਕਿਉ ਕਿ ਜਿਆਦਾ ਗਰਮੀ ਹੋਣ ਬੋਰੀਆ ਵਿਚ ਪਾਈ ਕਣਕ ਦਾ ਤੋਲ ਘਟ ਜਾਦੇ ਹੈ ਜਿਸ ਕਾਰਨ ਆੜ੍ਹਤੀਆਂ ਅਤੇ ਲੇਬਰ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਤਰਨਤਾਰਨ ਜਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਮੰਗ ਕੀਤੀ ਹੈ ਕਿ ਟੈਂਡਰਕਾਰ ਦਾ ਟੈਂਡਰ ਰੱਦ ਕੀਤਾ ਜਾਵੇ ਅਤੇ ਟੈਂਡਰ ਕਿਸੇ ਹੋਰ ਨੂੰ ਦਿੱਤਾ ਜਾਵੇ ਤਾਂ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਹੋ ਸਕੇ ਅਗਰ ਸਰਕਾਰ ਨਹੀਂ ਹੱਲ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Grain Market, Protest, Tarn taran