ਸਿਧਾਰਥ ਅਰੋੜਾ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਜੋਕੇ ਦੇ 23 ਨੋਜਵਾਨ ਵੱਲੋਂ ਫਾਹ ਲੈ ਕੇ ਖੁਦਖੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪ੍ਰਭਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਪ੍ਰਭਜੀਤ ਸਿੰਘ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਜਸਵਿੰਦਰ ਸਿੰਘ ਤੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਭਜੀਤ ਸਿੰਘ ਕੁੱਝ ਮਹੀਨੇ ਤੋਂ ਆਪਣੇ ਮਾਮੇ ਕੋਲ ਸੂਬਾ ਕਦੀਮ ਜਿਲ੍ਹਾ ਫਿਰੋਜ਼ਪੁਰ ਰਹਿ ਰਿਹਾ ਸੀ, ਜਿਥੇ ਪ੍ਰਭਜੀਤ ਦੇ ਉਸਦੀ ਮਾਮੇ ਦੀ ਲੜਕੀ ਨਾਲ ਪ੍ਰੇਮ ਸਬੰਧ ਬਣ ਗਏ। ਇਸ ਤੋਂ ਬਾਅਦ ਪ੍ਰਭਜੀਤ ਆਪਣੀ ਮਾਮੇ ਦੀ ਲੜਕੀ ਨੂੰ ਲੈ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਪ੍ਰਭਜੀਤ ਦੇ ਮਾਮੇ ਅਵਤਾਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਤੇ ਪਰਚਾ ਦਰਜ ਕਰਵਾ ਦਿੱਤਾ । ਇਸ ਕਾਰਨ ਲਿਸ ਦੇ ਡਰ ਤੋਂ ਆਪਣੇ ਘਰ ਤੋਂ ਕਿਤੇ ਬਾਹਰ ਜਾ ਕੇ ਰਹਿਣ ਲੱਗ ਪਏ। ਮ੍ਰਿਤਕ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰਭਜੀਤ ਸਿੰਘ ਵੱਲੋਂ ਆਪਣੇ ਮਾਮੇ ਵੱਲੋਂ ਉਸਦੇ ਪਰਿਵਾਰ ਤੇ ਕਰਵਾਏ ਝੂਠੇ ਪਰਚੇ ਤੋਂ ਤੰਗ ਹੋ ਕੇ ਬੀਤੀ ਰਾਤ ਪੱਖੇ ਦੇ ਕੁੰਡੇ ਨਾਲ ਰੱਸਾ ਪਾ ਕੇ ਫਾਹ ਲੈ ਲਿਆ। ਮ੍ਰਿਤਕ ਦੇ ਪਰਿਵਾਰ ਵੱਲੋਂ ਆਪਣੇ ਉਤੇ ਹੋਏ ਝੂਠੇ ਪਰਚੇ ਸਬੰਧੀ ਅਤੇ ਮ੍ਰਿਤਕ ਲੜਕੇ ਵੱਲੋਂ ਕੀਤੀ ਖੁਦਖੁਸ਼ੀ ਸਬੰਧੀ ਲੜਕੀ ਪਰਿਵਾਰ ਉਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮੌਕੇ ਥਾਣਾ ਖਾਲੜਾ ਦੇ ਐੱਸ.ਐੱਚ.ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰ ਦੇ ਬਿਆਨ ਦਰਜ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਮਿਲਿਆ ਸੁਸਾਈਡ ਨੋਟ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide, Tarn taran