ਕਰ ਇੰਸਪੈਕਟਰ 25 ਹਜ਼ਾਰ ਰਿਸ਼ਵਤ ਲੈਂਦਾ ਕਾਬੂ

News18 Punjab
Updated: June 13, 2019, 4:03 PM IST
ਕਰ ਇੰਸਪੈਕਟਰ 25 ਹਜ਼ਾਰ ਰਿਸ਼ਵਤ ਲੈਂਦਾ ਕਾਬੂ
News18 Punjab
Updated: June 13, 2019, 4:03 PM IST
ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਿਭਾਗ ਦੇ ਦਫ਼ਤਰ ਕੋਟਕਪੂਰਾ, ਫ਼ਰੀਦਕੋਟ ਵਿਖੇ ਤਾਇਨਾਤ ਕਰ ਇੰਸਪੈਕਟਰ, ਜਸਪਾਲ ਹਾਂਡਾ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਅੰਕੁਰ ਵਾਸੀ ਢਿੱਲੋਂ ਕਾਲੋਨੀ, ਫ਼ਰੀਦਕੋਟ ਦੀ ਸ਼ਿਕਾਇਤ 'ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਹ ਸਕਰੈਪ ਦਾ ਡੀਲਰ ਹੈ ਅਤੇ ਕਰ ਇੰਸਪੈਕਟਰ ਜਸਪਾਲ ਹਾਂਡਾ ਨੇ ਉਸ ਦੀ ਫਰਮ ਖਿਲਾਫ਼ ਟੈਕਸ ਚੋਰੀ ਕਰਨ ਅਤੇ ਜੁਰਮਾਨਾ ਲਾਉਣ ਦਾ ਕੇਸ ਨਾ ਬਣਾਉਣ ਦੇ ਇਵਜ਼ ਵਿਚ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 25,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
First published: June 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...