ਕੈਪਟਨ ਸਰਕਾਰ ਨੇ ਅਧਿਆਪਕਾਂ ਨੂੰ ਮੁੜ ਟਾਲਿਆ


Updated: June 13, 2018, 9:46 PM IST
ਕੈਪਟਨ ਸਰਕਾਰ ਨੇ ਅਧਿਆਪਕਾਂ ਨੂੰ ਮੁੜ ਟਾਲਿਆ

Updated: June 13, 2018, 9:46 PM IST
ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਸਿੱਖਿਆ ਮੰਤਰੀ ਓ.ਪੀ .ਸੋਨੀ ਵੀ ਮੌਜੂਦ ਸਨ। ਸੂਤਰਾਂ ਮੁਤਾਬਕ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਤੇ ਸੂਬੇ ਉਤੇ ਪੈਣ ਵਾਲੇ ਵਿੱਤੀ ਬੋਝ ਅਤੇ ਹੋਰ ਪੱਖਾਂ ਉਤੇ ਵਿਚਾਰਾਂ ਕੀਤੀਆਂ ਗਈਆਂ। ਉਧਰ, ਸਰਕਾਰ ਸਰਵ ਸਿੱਖਿਆ ਅਭਿਆਨ ਤਹਿਤ ਭਰਤੀ ਕੀਤੇ ਗਏ ਨਾਨ ਟੀਚਿੰਗ ਸਟਾਫ ਦੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਿਸੇ ਨਤੀਜੇ ਤੇ ਨਹੀਂ ਪਹੁੰਚੇ ਸਕੀ।

14 ਸਾਲ ਤੋਂ ਠੇਕੇ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਓ.ਪੀ ਸੋਨੀ ਨਾਲ ਮੁਲਾਕਾਤ ਕੀਤੀ ਗਈ ਸੀ। ਮੀਟਿੰਗ ਤੋਂ ਬਾਅਦ ਨਿਰਾਸ਼ ਮੁਲਾਜ਼ਮ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚਿਤਾਵਨੀ ਦਿੱਤੀ। ਕੈਪਟਨ ਸਰਕਾਰ ਨੇ ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਚੋਣ ਜ਼ਾਬਤਾ ਖੁੱਲ੍ਹਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਜਾਣਗੀਆਂ, ਪਰ ਅੱਜ ਸਿੱਖਿਆ ਮੰਤਰੀ ਨਾਲ ਉਨ੍ਹਾਂ ਦੀ ਬੈਠਕ ਹੀ ਪੂਰ ਨਾ ਚੜ੍ਹ ਸਕੀ। ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਧਿਆਪਕਾਂ ਦੀਆ ਮੰਗਾਂ ਬਾਰੇ ਸਵਾਲ ਕੀਤੇ ਤਾਂ ਮੰਤਰੀ ਨੇ ਕੋਈ ਖਾਸ ਜਵਾਬ ਨਾ ਦਿੱਤਾ। ਅਧਿਆਪਕਾਂ ਦੀ ਤਨਖ਼ਾਹਾਂ ਵਿੱਚ ਵਾਧੇ ਤੇ ਪੱਕਾ ਕਰਨ ਦੀ ਮੰਗ ਸਬੰਧੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਓ.ਪੀ. ਸੋਨੀ ਨੇ ਕਿਹਾ ਕਿ ਅਧਿਆਪਕਾਂ ਦੀਆ ਜੋ ਵੀ ਜਾਇਜ਼ ਮੰਗਾਂ ਹਨ, ਉਹ ਪੂਰੀਆਂ ਕੀਤੀਆਂ ਜਾਣਗੀਆਂ। ਓ.ਪੀ. ਸੋਨੀ ਨੇ ਕਿਹਾ ਕਿ ਵਧੀਆ ਨਤੀਜੇ ਲੈ ਕੇ ਆਉਣ ਵਾਲੇ ਸਾਰੇ ਅਧਿਆਪਕਾਂ ਦੀਆਂ ਮੰਗਾਂ ਜ਼ਰੂਰ ਪੂਰੀਆਂ ਕੀਤੀਆਂ ਜਾਣਗੀਆਂ।

ਉਧਰ ਗ਼ੈਰ ਅਧਿਆਪਨ ਅਮਲੇ ਦੀ ਯੂਨੀਅਨ ਨੇ ਸ਼ਿਕਾਇਤ ਕੀਤੀ ਕਿ ਮੰਤਰੀ ਨੇ ਉਨ੍ਹਾਂ ਦੀ ਗੱਲ ਸਹੀ ਢੰਗ ਨਾਲ ਨਹੀਂ ਸੁਣੀ ਗਈ। ਉਨ੍ਹਾਂ ਦੱਸਿਆ ਕਿ ਉਹ ਸਾਲ 2004 ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਪਰ ਉਨ੍ਹਾਂ ਦੀ ਮੰਗ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
First published: June 13, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ