• Home
  • »
  • News
  • »
  • punjab
  • »
  • TEMPERATURES WILL NOT CHANGE IN PUNJAB DUE TO STRONG SUNSHINE AND HOT WINDS RUP AS

Punjab Weather Update: ਪੰਜਾਬ 'ਚ ਤੇਜ਼ ਧੁੱਪ ਤੇ ਗਰਮ ਹਵਾਵਾਂ ਕਰਨਗੀਆਂ ਪਰੇਸ਼ਾਨ, ਮੁਕਤਸਰ ਸਭ ਤੋਂ ਗਰਮ

Punjab Weather Update: ਪੰਜਾਬ 'ਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਐਤਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਸ੍ਰੀ ਮੁਕਤਸਰ ਸਾਹਿਬ ਸਭ ਤੋਂ ਗਰਮ ਹੈ।

Punjab Weather Update: ਪੰਜਾਬ 'ਚ ਤੇਜ਼ ਧੁੱਪ ਤੇ ਗਰਮ ਹਵਾਵਾਂ ਕਰਨਗੀਆਂ ਪਰੇਸ਼ਾਨ, ਮੁਕਤਸਰ ਸਭ ਤੋਂ ਗਰਮ

  • Share this:
Punjab Weather Update: ਪੰਜਾਬ 'ਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਐਤਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਸ੍ਰੀ ਮੁਕਤਸਰ ਸਾਹਿਬ ਸਭ ਤੋਂ ਗਰਮ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ, ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ, ਫ਼ਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ, ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ।

Punjab Weather Update
Punjab Weather Update


ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 39 ਤੋਂ 40 ਡਿਗਰੀ ਦੇ ਦਾਇਰੇ ਵਿੱਚ ਰਿਹਾ। ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਪੰਜਾਬ 'ਚ ਹੀਟ ਵੇਵ ਰਹੇਗੀ। ਬੁੱਧਵਾਰ ਨੂੰ, ਹਿਮਾਚਲ ਵਿੱਚ ਸਰਗਰਮ ਪੱਛਮੀ ਗੜਬੜ ਕਾਰਨ, ਬੱਦਲਵਾਈ ਰਹਿ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਇਸ ਸਾਲ ਭਿਆਨਕ ਗਰਮੀ ਪੈ ਰਹੀ ਹੈ।

ਆਈਐਮਡੀ ਨੇ ਭਵਿੱਖਬਾਣੀ ਕੀਤੀ ਸੀ ਕਿ ਦਿੱਲੀ ਦੇ ਨਾਲ-ਨਾਲ, 17 ਅਪ੍ਰੈਲ ਤੋਂ 19 ਅਪ੍ਰੈਲ ਦੇ ਵਿਚਕਾਰ ਹਰਿਆਣਾ, ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਗਰਮੀ ਦੀ ਲਹਿਰ ਦੇ ਹਾਲਾਤ ਬਣੇ ਰਹਿਣਗੇ। ਗੱਲ ਜੇਕਰ ਲੁਧਿਆਣਾ ਦੀ ਕਰਿਏ ਤਾਂ ਇੱਥੇ ਗਰਮੀ ਦਾ ਕਹਿਰ ਲੋਕਾਂ ਨੂੰ ਝੱਲਣਾ ਪਵੇਗਾ। ਗਰਮ ਹਵਾਵਾਂ ਲੋਕਾਂ ਨੂੰ ਝੁਲਸ ਰਹੀਆਂ ਹਨ। ਪਾਰਾ ਵੀ 39.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਸਭ ਤੋਂ ਮਾੜੀ ਹਾਲਤ ਉਨ੍ਹਾਂ ਲੋਕਾਂ ਦੀ ਹੈ ਜੋ ਸਾਰਾ ਦਿਨ ਧੁੱਪ 'ਚ ਕੰਮ ਕਰਦੇ ਹਨ। ਕਈ ਲੋਕ ਬਿਮਾਰ ਹੋ ਰਹੇ ਹਨ। ਸੋਮਵਾਰ ਦੀ ਸਵੇਰ ਨੂੰ ਵੀ ਸੂਰਜ ਦੀ ਤੇਜ਼ ਕਹਿਰ ਨੂੰ ਦੇਖ ਕੇ ਲੋਕ ਪਰੇਸ਼ਾਨ ਹੋ ਰਹੇ ਹਨ। ਸਵੇਰੇ ਤੋਂ ਹੀ ਅਸਮਾਨ ਵਿੱਚ ਅੱਗ ਵਰ੍ਹ ਰਹੀ ਹੈ। ਸਵੇਰੇ 7.30 ਵਜੇ ਪਾਰਾ 24 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਮੌਸਮ ਵਿਭਾਗ ਮੁਤਾਬਕ ਅੱਜ ਬਹੁਤ ਗਰਮੀ ਰਹੇਗੀ। ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ।
Published by:rupinderkaursab
First published: