ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਪੰਜਾਬ ਦੇ ਕੁਝ ਹਿੱਸਿਆਂ 'ਚ ਜਿੱਥੇ ਪਾਰਾ 46 ਡਿਗਰੀ ਨੂੰ ਪਾਰ ਕਰ ਗਿਆ ਹੈ, ਉਥੇ ਹੀ ਹਰਿਆਣਾ ਦੇ ਕੁਝ ਇਲਾਕਿਆਂ 'ਚ ਵੀ ਪਾਰਾ 47 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਚੰਡੀਗੜ੍ਹ ਦਾ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 'ਔਰੇਂਜ' ਅਲਰਟ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਪਿਛਲੇ ਦੋ ਦਿਨਾਂ ਤੋਂ ਉੱਤਰੀ ਭਾਰਤ 'ਚ ਤੇਜ਼ ਗਰਮੀ ਦਾ ਪ੍ਰਕੋਪ ਐਤਵਾਰ ਨੂੰ ਹੋਰ ਵਧ ਸਕਦਾ ਹੈ।
ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਕਿਉਂਕਿ ਫਿਲਹਾਲ ਗਰਮੀ ਤੋਂ ਜ਼ਿਆਦਾ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਹਰਿਆਣਾ ਦੇ ਸਿਰਸਾ ਵਿੱਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਰਿਹਾ। ਹਿਸਾਰ ਅਤੇ ਬਠਿੰਡਾ ਦੇ ਮੌਸਮ ਕੇਂਦਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 46.4 ਡਿਗਰੀ ਸੈਲਸੀਅਸ ਅਤੇ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਛੇ ਡਿਗਰੀ ਵੱਧ ਹੈ।
IMD ਮੌਸਮ ਚਿਤਾਵਨੀ ਲਈ ਚਾਰ ਰੰਗ ਕੋਡ ਵਰਤਦਾ ਹੈ। ਗ੍ਰੀਨ (ਕੋਈ ਕਾਰਵਾਈ ਦੀ ਲੋੜ ਨਹੀਂ), ਯੌਲੋ (ਵੇਖੋ ਅਤੇ ਅੱਪਡੇਟ ਰਹੋ), ਔਂਰਜ (ਤਿਆਰ ਰਹੋ) ਅਤੇ ਰੈੱਡ (ਕਾਰਵਾਈ ਕਰੋ) ਸ਼ਾਮਲ ਹਨ। ਆਈਐਮਡੀ ਨੇ ਅਗਲੇ ਹਫ਼ਤੇ ਬੱਦਲਵਾਈ ਅਤੇ ਬਾਰਸ਼ ਨਾਲ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਹੈ।
ਆਈਐਮਡੀ ਨੇ ਕਿਹਾ, 'ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 16 ਅਤੇ 17 ਮਈ ਨੂੰ ਤੇਜ਼ ਹਵਾਵਾਂ, ਬਾਰਸ਼ ਤੇ ਗੜੇਮਾਰੀ ਦੀ ਬਹੁਤ ਸੰਭਾਵਨਾ ਹੈ। 16 ਅਤੇ 17 ਮਈ ਨੂੰ ਉੱਤਰੀ ਪੰਜਾਬ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। 16 ਮਈ ਨੂੰ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਧੂੜ ਭਰੀ ਹਨੇਰੀ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀ ਹਵਾ ਚੱਲਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Hot Weather, Weather