ਪਟਿਆਲਾ ਵਿਚ ਕੱਪੜੇ ਦੇ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ

ਪਟਿਆਲਾ ਵਿਚ ਕੱਪੜੇ ਦੇ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ

 • Share this:
  ਮਨੋਜ ਸ਼ਰਮਾ

  ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਨੇੜੇ ਇੱਕ ਰੈਡੀਮੇਡ ਕੱਪੜੇ ਦੇ ਸ਼ੋਅਰੂਮ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਦੇ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਹੈ।

  ਜਾਣਕਾਰੀ ਦੇ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਸਕੀ। ਇਸ ਬਾਬਤ ਮੌਕੇ ਉਤੇ ਪਹੁੰਚੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਆਗੂ ਨਰੇਸ਼ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਸ਼ੋਅਰੂਮ ਵਿਚ ਅੱਗ ਲੱਗ ਗਈ ਹੈ।

  ਉਹ ਤੁਰਤ ਇਥੇ ਪੁੱਜੇ ਤੇ ਦੇਖਿਆ ਕਿ ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਜਿਕਰਯੋਗ ਹੈ ਕਿ ਇਹ ਸ਼ੋਅਰੂਮ ਸੰਘਣੀ ਆਬਾਦੀ ਵਿਚ ਸਥਿਤ ਹੈ, ਜਿਸ ਕਾਰਨ ਫਾਇਰ ਕਰਮੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।

  ਫਿਲਹਾਲ ਅੱਗ ਨੂੰ ਬੁਝਾਉਣ ਲਈ ਯਤਨ ਜਾਰੀ ਸਨ।
  Published by:Gurwinder Singh
  First published: