Ludhiana- ਕਪੜਾ ਫੈਕਟਰੀ ਵਿੱਚ ਭਿਆਨਕ ਲੱਗੀ ਅੱਗ

Youtube Video
  • Share this:
    ਲੁਧਿਆਣਾ- ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਇਕ ਬਹੁਮੰਜ਼ਿਲਾ ਕੱਪੜਾ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਉਣ ’ਚ ਜੁਟੀਆਂ ਹੋਈਆਂ ਹਨ। ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਖਦਸ਼ਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ।    ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਚੰਡੀਗੜ੍ਹ ਰੋਡ 'ਤੇ ਫੋਰਟਿਸ ਹਸਪਤਾਲ ਦੇ ਸਾਹਮਣੇ ਜੌਨਸਨ ਫੈਕਟਰੀ 'ਚ ਅੱਗ ਲੱਗ ਗਈ ਹੈ। ਇਹ 7 ਮੰਜ਼ਿਲਾ ਇਮਾਰਤ ਟੈਕਸਟਾਈਲ ਬਣਾਉਣ ਦਾ ਕੰਮ ਕਰਦੀ ਹੈ ਅਤੇ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਅੱਗ 'ਤੇ ਕਾਬੂ ਪਾਉਣ ਲਈ ਹੁਣ ਤੱਕ 10 ਗੱਡੀਆਂ ਪਹੁੰਚ ਚੁੱਕੀਆਂ ਹਨ।
    Published by:Ashish Sharma
    First published: