ਚੰਡੀਗੜ੍ਹ- ਗੈਂਗਸਟਰ (Gangster) ਤੋਂ ਅੱਤਵਾਦੀ (Terrorist) ਬਣਿਆ ਅਰਸ਼ਦੀਪ ਸਿੰਘ ਡੱਲਾ (Arshdeep Singh Dalla) ਦਾ ਭਰਾ ਬਲਦੀਪ ਸਿੰਘ ਡੱਲਾ (Baldeep Singh Dalla) ਕਥਿਤ ਤੌਰ 'ਤੇ ਫਰਜ਼ੀ ਪਾਸਪੋਰਟ 'ਤੇ ਕੈਨੇਡਾ (Canada) ਭੱਜ ਗਿਆ ਹੈ। ਉਹ ਪਿਛਲੇ ਸਾਲ ਮੋਗਾ ਸਿਟੀ-1 ਥਾਣੇ ਵਿੱਚ ਆਈਪੀਸੀ ਦੀ ਧਾਰਾ 384, 386, 120-ਬੀ ਅਤੇ 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਇੱਕ ਅਪਰਾਧਿਕ ਕੇਸ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਜ਼ਮਾਨਤ ’ਤੇ ਰਿਹਾ ਹੋਇਆ ਸੀ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਉਸ ਖ਼ਿਲਾਫ਼ ਸੂਬੇ ਵਿੱਚ ਕੁਝ ਹੋਰ ਅਪਰਾਧਿਕ ਮਾਮਲੇ ਦਰਜ ਹੋਏ ਹਨ। ਕੇਂਦਰੀ ਗ੍ਰਹਿ ਮੰਤਰਾਲੇ (Central Home Ministry) ਨੇ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਕੈਨੇਡਾ 'ਚ ਰਹਿ ਰਹੇ ਖਾਲਿਸਤਾਨ ਟਾਈਗਰ ਫੋਰਸ (KTF) ਨਾਲ ਜੁੜੇ ਅਰਸ਼ਦੀਪ ਸਿੰਘ ਨੂੰ ਯੂਏਪੀਏ ਐਕਟ 1967 ਤਹਿਤ ਅੱਤਵਾਦੀ ਐਲਾਨ ਕਰ ਦਿੱਤਾ ਹੈ।
ਮੋਗਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬਲਦੀਪ ਡੱਲਾ ਫਰਜ਼ੀ ਪਾਸਪੋਰਟ 'ਤੇ ਦੇਸ਼ ਛੱਡ ਕੇ ਭੱਜ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਖ਼ਿਲਾਫ਼ ਥਾਣਾ ਮਹਿਣਾ ਵਿਖੇ ਆਈਪੀਸੀ ਦੀ ਧਾਰਾ 420, 465, 467, 468 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਜ਼ਮਾਨਤ ਮਿਲਣ ਤੋਂ ਬਾਅਦ ਉਸ ਨੇ ਜਾਅਲੀ ਪਾਸਪੋਰਟ ਬਣਾਉਣ ਲਈ ਕੁਝ ਲੋਕਾਂ ਦੀ ਮਦਦ ਨਾਲ ਜਾਅਲੀ ਦਸਤਾਵੇਜ਼ ਤਿਆਰ ਕੀਤੇ। ਸਾਲ 2021 ਵਿੱਚ ਵੀ ਉਸ ਨੂੰ ਮੋਗਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਖੁਲਾਸੇ ’ਤੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਇਲਾਕੇ ਵਿੱਚੋਂ ਚਾਰ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਸਨ।
ਮੋਗਾ ਦੇ ਐਸਐਸਪੀ ਨੇ ਦੱਸਿਆ ਕਿ ਬਲਦੀਪ ਵੀ ਜਬਰੀ ਵਸੂਲੀ ਵਿੱਚ ਸ਼ਾਮਲ ਸੀ ਅਤੇ ਉਸ ਖ਼ਿਲਾਫ਼ ਕਈ ਐਫਆਈਆਰ ਦਰਜ ਹਨ। ਇਸ ਤੋਂ ਪਹਿਲਾਂ ਵੀ, ਉਸਨੇ ਫਰਜ਼ੀ ਪਾਸਪੋਰਟ/ਵੀਜ਼ੇ 'ਤੇ ਦੇਸ਼ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਪਰ ਪਿਛਲੇ ਸਾਲ 27 ਅਗਸਤ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਏਅਰਪੋਰਟ ਅਥਾਰਟੀ ਨੇ ਉਸ ਨੂੰ ਮੋਗਾ ਪੁਲੀਸ ਦੇ ਹਵਾਲੇ ਕਰ ਦਿੱਤਾ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਬਲਦੀਪ ਆਪਣੇ ਭਰਾ ਅਰਸ਼ਦੀਪ ਡੱਲਾ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਆਪਣੇ ਭਰਾ ਦੇ ਕਹਿਣ 'ਤੇ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arsh dalla, Canada, Gangsters, Punjab Police, Terrorist