ਨਵੀਂ ਦਿੱਲੀ- ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਅੱਤਵਾਦੀਆਂ ਨਾਲ ਸਬੰਧਾਂ ਦੀ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਦੇ ਮੁਤਾਬਕ ਲਾਰੈਂਸ ਬਿਸ਼ਨੋਈ ਅਤੇ ਉਸ ਦਾ ਗੈਂਗ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀਆਂ ਦੇ ਮੋਬਾਈਲ ਦੀ ਵਰਤੋਂ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਲਾਰੇਂਸ ਬਿਸ਼ਨੋਈ ਤਿਹਾੜ ਦੀ ਜੇਲ੍ਹ ਨੰਬਰ 8 ਵਿੱਚ ਬੰਦ ਸੀ ਜਿੱਥੇ ਉਹ ਜੇਲ੍ਹ ਤੋਂ ਆਪਣੇ ਗੈਂਗ ਨੂੰ ਚਲਾਉਣ ਲਈ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦੇ ਨੰਬਰ ਦੀ ਵਰਤੋਂ ਕਰ ਰਿਹਾ ਸੀ। ਇਸ ਨੰਬਰ ਨੂੰ ਇਸ ਸਾਲ ਮਾਰਚ ਮਹੀਨੇ ਵਿੱਚ ਜਾਂਚ ਏਜੰਸੀਆਂ ਨੇ ਫੜਿਆ ਸੀ।
ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ, ਸੰਪਤ ਨਹਿਰਾ, ਬਿੰਟੂ ਉਰਫ਼ ਮਿੰਟੂ ਅਤੇ ਦੀਪਕ ਉਰਫ ਟੀਨੂੰ ਦੀ ਆਵਾਜ਼ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਜਾਣਕਾਰੀ ਦੀ ਪੁਸ਼ਟੀ ਕਰਨਾ ਚਾਹੁੰਦਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਵਾਜ਼ ਦੇ ਨਮੂਨੇ ਦੀ ਜਾਂਚ ਲਈ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਲਾਰੇਂਸ ਬਿਸ਼ਨੋਈ, ਸੰਪਤ ਨਹਿਰਾ ਸਮੇਤ 20 ਗੈਂਗਸਟਰਾਂ ਖਿਲਾਫ ਯੂਏਪੀਏ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਸਮੇਂ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi Police, Gangster, Lawrence Bishnoi, Terrorism