Home /News /punjab /

ਟੈਟ ਪਾਸ ਅਧਿਆਪਕਾਂ ਨੇ ਦਿੱਤਾ ਨਵੇਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

ਟੈਟ ਪਾਸ ਅਧਿਆਪਕਾਂ ਨੇ ਦਿੱਤਾ ਨਵੇਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

ਟੈਟ ਪਾਸ ਅਧਿਆਪਕਾਂ ਨੇ ਦਿੱਤਾ ਨਵੇਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

ਟੈਟ ਪਾਸ ਅਧਿਆਪਕਾਂ ਨੇ ਦਿੱਤਾ ਨਵੇਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

  • Share this:
ਬਰਨਾਲਾ- ਪਿਛਲੇ ਸਾਢੇ ਚਾਰ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ ਉੱਥੇ ਆਪਣੀਆਂ ਮੰਗਾਂ ਤੋ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਰਹੀ ਮੰਗ ਪੱਤਰ ਭੇਜ ਕੇ ਵਿੱਢੀ ਮੁਹਿੰਮ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਸ੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਦਿੱਤਾ ਗਿਆ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਜੋਧਪੁਰ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉੱਤੇ ਕਾਬਜ਼ ਹੋਈ ਕਾਂਗਰਸ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਬਜਾਏ ਡਾਂਗਾਂ ਅਤੇ ਪਰਚੇ ਦਿੰਦੀ ਆ ਰਹੀ ਹੈ।ਓਹਨਾ ਦੱਸਿਆ ਕੀ ਸਾਂਝੇ ਮੋਰਚੇ  ਵੱਲੋਂ ਕਰੀਬ 9 ਮਹੀਨੇ ਤੋ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ।ਦੂਜੇ ਪਾਸੇ ਕਰੀਬ ਇਕ ਮਹੀਨੇ ਤੋਂ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਇੱਕ ਬੇਰੁਜ਼ਗਾਰ ਮੁਨੀਸ਼ ਫਾਜਲਿਕਾ ਆਪਣੀ ਭਰਤੀ ਸਮੇਤ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਕੱਢਣ ਦੀ ਮੰਗ ਲੈਕੇ ਚੜਿਆ ਹੋਇਆ ਹੈ।ਓਹਨਾ ਕਿਹਾ ਕਿ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਜਾਣੂ ਹੋਣ ਮਗਰੋਂ ਵੀ ਨਵੇਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਬੈਠ ਕੇ ਗੱਲ ਕਰਨੀ ਯੋਗ ਨਾ ਸਮਝੀ ਤਾਂ 24 ਸਤੰਬਰ ਨੂੰ ਖਰੜ ਵਿਖੇ ਓਹਨਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਹਰਸ਼ਰਨ ਸਿੰਘ ਭੱਠਲ,ਜਗਸੀਰ ਸਿੰਘ ਜਲੂਰ,ਅਵਤਾਰ ਸਿੰਘ ਹਰੀਗੜ੍ਹ,ਗੁਰਦੀਪ ਸਿੰਘ,ਸੁਖਵੀਰ ਕੌਰ ਅਤੇ ਕਰਮਜੀਤ ਕੌਰ ਦੋਵੇਂ ਭਦੌੜ ਆਦਿ ਹਾਜ਼ਰ ਸਨ।
Published by:Ashish Sharma
First published:

Tags: Barnala

ਅਗਲੀ ਖਬਰ