ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ

News18 Punjabi | News18 Punjab
Updated: May 24, 2020, 9:40 AM IST
share image
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ

  • Share this:
  • Facebook share img
  • Twitter share img
  • Linkedin share img
ਅਰਸ਼ਦੀਪ ਅਰਸ਼ੀ

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਸੂਬਾ-ਕਮੇਟੀ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਵਿਸ਼ੇਸ਼-ਮੁਹਿੰਮ ਚਲਾਉਣ ਦਾ ਫੈਸਲਾ ਲਿਆ ਹੈ। ਸੂਬਾ-ਕਮੇਟੀ ਦੀ ਸ਼ਨੀਵਾਰ ਨੂੰ ਹੋਈ ਆਨਲਾਈਨ-ਮੀਟਿੰਗ ਦੌਰਾਨ ਜਨਤਕ-ਸਿੱਖਿਆ ਪ੍ਰਣਾਲੀ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਹ ਫੈਸਲਾ ਲਿਆ ਗਿਆ।

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ 4 ਸਤੰਬਰ ਤੋਂ 2 ਅਪ੍ਰੈਲ ਤੱਕ ਪੱਕਾ-ਧਰਨਾ ਲਾ ਕੇ ਅਤੇ ਕਰੀਬ 10 ਵਾਰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਤੋਂ ਬਾਅਦ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਕਰੋਨਾ-ਸੰਕਟ ਦੌਰਾਨ ਇਹ ਵੱਡਾ ਫੈਸਲਾ ਹੈ।
ਆਨਲਾਈਨ-ਮੀਟਿੰਗ ਦੌਰਾਨ ਵਿਚਾਰ-ਚਰਚਾ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਜਨਰਲ ਸਕੱਤਰ ਗੁਰਜੀਤ ਕੌਰ ਖੇੜੀ ਅਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ 1991 ਤੋਂ ਦੇਸ਼ 'ਚ ਲਾਗੂ ਕੀਤੀਆਂ ਵਿਸ਼ਵੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਜਨਤਕ ਅਦਾਰਿਆਂ ਨੂੰ ਵੱਡੀ ਢਾਹ ਲੱਗੀ ਹੈ। ਸਮੇੰ-ਸਮੇੰ ਦੀਆਂ ਸਰਕਾਰਾਂ ਵੱਲੋਂ ਸਿੱਖਿਆ, ਸਿਹਤ ਅਤੇ ਹੋਰ ਵਿਭਾਗਾਂ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੀਆਂ ਨੀਤੀਆਂ ਲਿਆਂਦੀਆਂ ਗਈਆਂ ਹਨ। ਜਿਸਦਾ ਵੱਡਾ ਪ੍ਰਭਾਵ ਲੋਕਾਂ ਨੂੰ ਹੁਣ ਵੇਖਣਾ ਪੈ ਰਿਹਾ ਹੈ, ਜਦੋਂ ਨਿੱਜੀ-ਵਿਦਿਅਕ ਅਦਾਰੇ ਮਾਪਿਆਂ ਤੋਂ ਮੋਟੀਆਂ ਫੀਸਾਂ ਵਸੂਲ ਰਹੇ ਨੇ ਅਤੇ ਅਧਿਆਪਕਾਂ ਦੀ ਛਾਂਟੀ ਕਰਕੇ ਬੇਰੁਜ਼ਗਾਰੀ ਵੱਲ ਧੱਕ ਰਹੇ ਹਨ।

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸੂਬੇ ਭਰ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸ਼ੋਸ਼ਲ-ਮੀਡੀਆ ਰਾਹੀਂ ਪ੍ਰਚਾਰ ਕਰਦਿਆਂ ਅਤੇ ਨਿੱਜੀ-ਯਤਨਾਂ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦਾ ਯਤਨ ਕੀਤਾ ਜਾਵੇਗਾ। ਸੂਬਾ-ਕਮੇਟੀ ਨੇ ਫੈਸਲਾ ਕੀਤਾ ਕਿ ਨਿੱਜੀ-ਵਿਦਿਅਕ ਅਦਾਰਿਆਂ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਰੋਕਣ ਅਤੇ ਛਾਂਟੀ ਕਰਨ ਖ਼ਿਲਾਫ਼ ਵੀ ਸੰਘਰਸ਼ ਲੜਿਆ ਜਾਵੇਗਾ।

ਆਗੂਆਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਮੰਗ ਕੀਤੀ ਕਿ ਮਾਸਟਰ ਕਾਡਰ ਦੀਆਂ 2182 ਅਸਾਮੀਆਂ 'ਚ ਵਾਧਾ ਕਰਦਿਆਂ ਸਾਰੇ ਵਿਸ਼ਿਆਂ ਦੇ 15 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣ, ਸਰਕਾਰੀ ਸਕੂਲਾਂ ਦੇ ਬੁਨਿਆਦੀ-ਢਾਂਚੇ ਨੂੰ ਵਿਕਸਿਤ ਕੀਤਾ ਜਾਵੇ।

 
First published: May 23, 2020, 8:14 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading