ਆਮ ਆਦਮੀ ਪਾਰਟੀ ਨੇ ਢੀਂਡਸਾ ਗਰੁੱਪ ਨਾਲ ਗਠਬੰਧਨ ਦੀ ਸੰਭਾਵਨਾ ਤੋਂ ਕੀਤਾ ਇਨਕਾਰ

News18 Punjabi | News18 Punjab
Updated: April 8, 2021, 3:49 PM IST
share image
ਆਮ ਆਦਮੀ ਪਾਰਟੀ ਨੇ ਢੀਂਡਸਾ ਗਰੁੱਪ ਨਾਲ ਗਠਬੰਧਨ ਦੀ ਸੰਭਾਵਨਾ ਤੋਂ ਕੀਤਾ ਇਨਕਾਰ
ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਢੀਂਡਸਾ ਗਰੁੱਪ ਸਕਾਰਾਤਮਕ (file photo)

-ਰਾਘਵ ਚੱਢਾ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਵਿਚਾਲੇ ਹੋਈ ਮੀਟਿੰਗ ਰਹੀ ਸਕਾਰਾਤਮਕ

  • Share this:
  • Facebook share img
  • Twitter share img
  • Linkedin share img
ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਡੈਮੋਕਰੈਟਿਕ) ਦੇ ਹੋ ਰਹੇ ਗਠਜੋੜ ਬਾਰੇ ਆਈਆਂ ਖ਼ਬਰਾਂ ਬਾਰੇ ਸਪੱਸ਼ਟੀਕਰਨ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਹੋਈ ਹੈ ਅਤੇ ਇਸ ਵਿੱਚ ਕਿਸੇ ਗਠਜੋੜ ਦੀ ਥਾਂ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨਾਲ ਕਿਸੇ ਤਰ੍ਹਾਂ ਦਾ ਅਲਾਇੰਸ ਨਹੀਂ ਕਰੇਗੀ ਬਲਕਿ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਆਗੂ ਜਲਦ ਹੀ ਆਮ ਆਦਮੀ ਪਾਰਟੀ ਜੁਆਇਨ ਕਰਨਗੇ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੋਵੇਂ ਪੰਜਾਬ ਨੂੰ ਬਚਾਉਣ ਲਈ ਕਾਰਜ ਕਰ ਰਹੇ ਹਨ ਇਸ ਲਈ ਉਹ ਇਕ ਪਲੇਟਫਾਰਮ ਉੱਤੇ ਆ ਕੇ ਆਵਾਜ਼ ਬੁਲੰਦ ਕਰਨਗੇ ਤਾਂ ਜੋ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਦਾ ਹਿਸਾਬ ਲਿਆ ਜਾ ਸਕੇ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਕਾਫੀ ਸਕਾਰਾਤਮਕ ਹਨ ਅਤੇ ਉਹ ਜਲਦ ਹੀ ਇਸ ਬਾਰੇ ਕੋਈ ਫ਼ੈਸਲਾ ਲੈਣਗੇ।
Published by: Ashish Sharma
First published: April 8, 2021, 3:44 PM IST
ਹੋਰ ਪੜ੍ਹੋ
ਅਗਲੀ ਖ਼ਬਰ